ਚੰਡੀਗੜ੍ਹ: ਪੰਜਾਬ-ਹਰਿਆਣਾ ਸਰਹੱਦ ਉੱਤੇ ਹਰਿਆਣਾ ਦੇ ਬੱਚੇ, ਬਜ਼ੁਰਗ ਅਤੇ ਔਰਤਾਂ ਵੱਲੋਂ 26 ਨੂੰ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦਾ ਸੁਆਗਤ ਕੀਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਟੀਮ ਨੇ ਸ਼ੰਭੂ ਬਾਰਡਰ ਉੱਤੇ ਪੰਜਾਬੀ ਕਿਸਾਨਾਂ ਦਾ ਸੁਆਗਤ ਕਰ ਰਹੇ ਹਰਿਆਣਾ ਦੇ ਲੋਕਾਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਔਰਤਾਂ ਨੇ ਦੱਸਿਆ ਕਿ ਟਰੈਕਟਰ ਪਰੇਡ ਦਾ ਹਿੱਸਾ ਬਣਨ ਵਾਲੇ ਕਿਸਾਨਾਂ ਨੂੰ ਉਹ ਉਤਸ਼ਾਹਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਰੋਜ਼ਾਨਾਂ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕੇਂਦਰ ਦੀ ਸਰਕਾਰ ਨੇ ਕਾਲੇ ਕਾਨੂੰਨਾਂ ਲਿਆਂਦਾ ਹੈ ਉਨ੍ਹਾਂ ਵਿੱਚ ਜਮਾਖੋਰੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਬਿਲਕੁਲ ਨਾਲ ਹਨ।