ਪੰਜਾਬ

punjab

ETV Bharat / bharat

ਯੂਪੀ ਚੋਣਾਂ-2022 : ਇਸ ਵਾਰ 300 ਸੀਟਾਂ ਜਿੱਤ ਕੇ ਸਰਕਾਰ ਬਣਾਉ : ਯੋਗੀ

ਉਤਰ ਪ੍ਰਦੇਸ ਦੇ ਮੁੱਖ ਮੰਤਰੀ ਅਦਿਤਿਆ ਨਾਥ ਯੋਗੀ ਨੇ 2022 ਵਿਚ ਹੋਣ ਵਾਲੀਆਂ ਯੂ ਪੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ 300 ਸੀਟਾਂ ਜਿੱਤਣ ਦਾ ਇਕ ਵੱਡਾ ਦਾਅਵਾ ਕੀਤਾ ਹੈ। ਦਰਅਸਲ, ਹਾਲ ਹੀ ਵਿੱਚ ਐਲਾਨੇ ਗਏ ਯੂਪੀ ਪੰਚਾਇਤੀ ਰਾਜ ਚੋਣੈ ਵਿੱਚ, ਭਾਜਪਾ ਨੇ 75 ਵਿੱਚੋਂ 67 ਸੀਟਾਂ ਜਿੱਤੀਆਂ ਸਨ।

ਯੂਪੀ ਚੋਣਾਂ-2022 : ਇਸ ਵਾਰ 300 ਸੀਟਾਂ ਜਿੱਤ ਕੇ ਸਰਕਾਰ ਬਣਾਉ : ਯੋਗੀ
ਯੂਪੀ ਚੋਣਾਂ-2022 : ਇਸ ਵਾਰ 300 ਸੀਟਾਂ ਜਿੱਤ ਕੇ ਸਰਕਾਰ ਬਣਾਉ : ਯੋਗੀ

By

Published : Jul 4, 2021, 9:46 AM IST

ਲਖਨਊ:ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਏਆਈਐਮਆਈਐਮ ਪਾਰਟੀ ਦੇ ਪ੍ਰਧਾਨ ਅਸਦੁਦੀਨ ਓਵੈਸੀ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਓਵੈਸੀ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੋਗੀ ਆਦਿੱਤਿਆਨਾਥ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ।

ਇਸ ਦੇ ਨਾਲ ਹੀ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਰਾਜ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ 300 ਤੋਂ ਜ਼ਿਆਦਾ ਸੀਟਾਂ ਜਿੱਤੇਗੀ ਅਤੇ ਸੰਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸਾਡੇ ਸਹਿਯੋਗੀ 2022 ਦੀਆਂ ਚੋਣਾਂ ਭਾਰੀ ਬਹੁਮਤ ਨਾਲ ਜਿੱਤਣਗੇ। ਇਸ ਵਿਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਹੈ ਕਿ ਭਾਜਪਾ 300 ਤੋਂ ਜ਼ਿਆਦਾ ਸੀਟਾਂ ਜਿੱਤ ਕੇ ਅੱਗੇ ਵਧੇਗੀ। ਤੁਹਾਨੂੰ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਭਾਜਪਾ ਨੇ 75 ਵਿੱਚੋਂ 67 ਸੀਟਾਂ ਜਿੱਤੀਆਂ ਹਨ।

2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ, ਓਵੈਸੀ ਦੀ ਪਾਰਟੀ 100 ਸੀਟਾਂ ਉੱਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਦੇ ਲਈ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਕੇਜਰੀਵਾਲ ਨੇ ਵੰਡੇ ਲੋਕਾਂ ਨੂੰ ਲੌਲੀਪੋਪ

ABOUT THE AUTHOR

...view details