ਪੰਜਾਬ

punjab

ETV Bharat / bharat

ਜਾਣੋਂ ਕਿਹੜੀ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਰੱਦ ਹੋਣਗੇ ਖੇਤੀ ਕਾਨੂੰਨ ? - Farm law 2020

ਕਿਸੇ ਵੀ ਕਾਨੂੰਨ ਨੂੰ ਰੱਦ ਕਰਨ ਲਈ ਸੰਵਿਧਾਨਕ ਪ੍ਰਕਿਰਿਆ ਹੁੰਦੀ ਹੈ। ਖੇਤੀ ਕਾਨੂੰਨਾਂ (Agriculture law repealed) ਨੂੰ ਖ਼ਤਮ ਕਰਨ ਲਈ ਵੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਸੰਸਦ (Parliament) ਵਿੱਚ ਸੰਵਿਧਾਨਕ ਪ੍ਰਕਿਰਿਆ ਪੂਰੀ ਕਰਨੀ ਪਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ

By

Published : Nov 20, 2021, 10:09 AM IST

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narender Modi) ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ (Agriculture law repealed) ਕੀਤਾ ਹੈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਸਰਕਾਰ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰ ਦੇਵੇਗੀ।

ਦੇਸ਼ ਵਿੱਚ ਅਜੇ ਤੱਕ ਖੇਤੀ ਕਾਨੂੰਨ (withdrawing farm laws) ਲਾਗੂ ਨਹੀਂ ਹੋਇਆ ਹੈ। ਸੁਪਰੀਮ ਕੋਰਟ ਨੇ ਇਸ ਨੂੰ ਲਾਗੂ ਕਰਨ 'ਤੇ ਰੋਕ ਲਗਾ ਦਿੱਤੀ ਹੈ। ਪਰ ਇਸ ਤੋਂ ਬਾਅਦ ਵੀ ਇਸ ਨੂੰ ਰੱਦ ਕਰਨ ਲਈ ਸੰਸਦ ਵਿਚ ਬਿੱਲ ਪੇਸ਼ ਕਰਨ ਦੀ ਲੋੜ ਪਵੇਗੀ। ਤਿੰਨੋਂ ਖੇਤੀ ਬਿੱਲ ਸੰਸਦ ਅਤੇ ਰਾਸ਼ਟਰਪਤੀ ਦੇ ਦਸਤਖਤ ਤੋਂ ਬਾਅਦ ਕਾਨੂੰਨ ਬਣ ਚੁੱਕਿਆ (Agriculture law 2020) ਹੈ। ਇਸ ਲਈ ਇਸ ਕਾਨੂੰਨ ਨੂੰ ਰੱਦ ਕਰਨ ਜਾਂ ਸੋਧਣ ਲਈ ਸੰਸਦ ਵਿੱਚ ਬਿੱਲ ਪੇਸ਼ ਕਰਨਾ ਹੋਵੇਗਾ। ਹੁਣ ਸਿਰਫ਼ ਸੰਸਦ ਹੀ ਇਸ ਕਾਨੂੰਨ ਨੂੰ ਰੱਦ ਕਰਨ ਵਾਲੇ ਬਿੱਲ ਰਾਹੀਂ ਖ਼ਤਮ ਕਰ ਸਕਦੀ ਹੈ।

ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਇੱਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ।

ਸੰਵਿਧਾਨ ਮਾਹਿਰ ਸੁਭਾਸ਼ ਕਸ਼ਯਪ ਮੁਤਾਬਿਕ ਇਸ ਮਾਮਲੇ ਵਿੱਚ ਕਾਨੂੰਨ ਮੰਤਰਾਲਾ ਸਬੰਧਤ ਖੇਤੀਬਾੜੀ ਮੰਤਰਾਲੇ (agriculture minister of india) ਨੂੰ ਰੱਦ ਕਰਨ ਦਾ ਪ੍ਰਸਤਾਵ ਭੇਜੇਗਾ। ਸਬੰਧਤ ਮੰਤਰਾਲੇ ਦੇ ਮੰਤਰੀ ਇਸ ਬਿੱਲ ਨੂੰ ਸੰਸਦ ਵਿੱਚ ਪੇਸ਼ ਕਰਨਗੇ। ਬਿੱਲ ਦੇ ਸੰਸਦ 'ਚ ਪੇਸ਼ ਹੋਣ ਤੋਂ ਬਾਅਦ ਇਸ 'ਤੇ ਬਹਿਸ ਹੋਵੇਗੀ ਅਤੇ ਫਿਰ ਵੋਟਿੰਗ ਹੋਵੇਗੀ। ਰੱਦ ਕਰਨ ਵਾਲਾ ਬਿੱਲ ਪਾਸ ਹੋਣ ਤੋਂ ਬਾਅਦ, ਰਾਸ਼ਟਰਪਤੀ ਇਸ ਨੂੰ ਮਨਜ਼ੂਰ ਕਰਨਗੇ, ਫਿਰ ਇਸ ਕਾਨੂੰਨ ਨੂੰ ਰੱਦ ਮੰਨਿਆ ਜਾਵੇਗਾ।

ਇਹ ਤਿੰਨ ਖੇਤੀ ਕਾਨੂੰਨ ਹੋਣਗੇ ਰੱਦ

  • ਕਿਸਾਨ ਉਤਪਾਦ ਵਪਾਰ ਅਤੇ ਵਣਜ (ਉਤਪਾਦਨ ਅਤੇ ਸਹੂਲਤ) ਬਿੱਲ 2020
  • ਕਿਸਾਨ (ਸਸ਼ਕਤੀਕਰਨ-ਸੁਰੱਖਿਆ) ਕੀਮਤ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ 'ਤੇ ਸਮਝੌਤਾ ਬਿੱਲ 2020
  • ਜ਼ਰੂਰੀ ਵਸਤੂਆਂ (ਸੋਧ) ਬਿੱਲ 2020

ਸਰਦ ਰੁੱਤ ਸੈਸ਼ਨ 'ਚ ਆਵੇਗਾ ਬਿੱਲ: ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਆਗੂ ਪਿਛਲੇ ਡੇਢ ਸਾਲ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸੈਸ਼ਨ 25 ਦਿਨਾਂ ਤੱਕ ਚੱਲੇਗਾ। ਕਿਸਾਨ ਅੰਦੋਲਨਕਾਰੀਆਂ ਨੇ ਸੈਸ਼ਨ ਦੌਰਾਨ ਸੰਸਦ ਦੇ ਸਾਹਮਣੇ ਧਰਨਾ ਦੇਣ ਦੀ ਧਮਕੀ ਦਿੱਤੀ ਸੀ। ਵਿਰੋਧੀ ਧਿਰ ਦੇ ਆਗੂਆਂ ਨੇ ਕਿਸਾਨ ਅੰਦੋਲਨ 'ਤੇ ਬਹਿਸ ਲਈ ਨੋਟਿਸ ਦਿੱਤਾ ਸੀ। ਹੁਣ ਇਸ ਸਰਦ ਰੁੱਤ ਸੈਸ਼ਨ ਵਿੱਚ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰੇਗੀ।

ਇਹ ਵੀ ਪੜੋ:Agriculture law repeal: ਕਿਸਾਨ ਨਹੀ ਖੁਸ਼ ! ਦੱਸ ਦਿੱਤੀਆਂ ਇਹ ਹਨ ਸਾਡੀਆਂ ਹੋਰ ਮੰਗਾਂ

ABOUT THE AUTHOR

...view details