ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਮੁਲਜ਼ਮ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਰੌਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਦੋਸ਼ ਆਇਦ ਕਰ ਦਿੱਤੇ ਹਨ। ਉਸ 'ਤੇ ਦਿੱਲੀ ਵਿਚ ਹੋਏ ਦੰਗਿਆਂ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਸਿੱਖਾਂ ਦੇ ਕਤਲ ਦਾ ਦੋਸ਼ ਸੀ, ਪਰ ਅਦਾਲਤ ਨੇ ਕਤਲ ਦੀ ਧਾਰਾ 302 ਨੂੰ ਹਟਾ ਕੇ ਇਹ ਦੋਸ਼ ਹਟਾ ਦਿੱਤਾ ਸੀ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 307, 308, 323, 325, 395, 436 ਤਹਿਤ ਦੋਸ਼ ਆਇਦ ਕੀਤੇ ਗਏ ਹਨ।
ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 21 ਸਤੰਬਰ ਤੈਅ ਕੀਤੀ ਹੈ। ਇਸਤਗਾਸਾ ਪੱਖ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਹਿਰਾਸਤ ਵਿੱਚ ਨਹੀਂ ਹੈ। ਜ਼ਮਾਨਤ 'ਤੇ ਬਾਹਰ ਹੈ, ਪਰ ਹੋਰ ਮਾਮਲਿਆਂ ਵਿਚ ਉਹ ਜੇਲ੍ਹ ਵਿਚ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਧਾਰਾ 147, 148, 149, 153ਏ, 295, 436, 395, 307, 302, 102ਬੀ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ।