ਨਵੀਂ ਦਿੱਲੀ/ਗੁਰੂਗ੍ਰਾਮ: ਪੂਰਾ ਦੇਸ਼ ਅੱਜ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਦੂਜੇ ਪਾਸੇ ਪਿਛਲੇ 62 ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦਿੱਲੀ ਵਿੱਚ ਟਰੈਕਟਰ-ਰੈਲੀ ਕੱਢ ਰਹੇ ਹਨ। ਕਿਸਾਨਾਂ ਨੇ ਸਿੰਘੂ, ਟਿਕਰੀ ਅਤੇ ਗਾਜੀਪੁਰ ਸਰਹੱਦ 'ਤੇ ਮੌਜੂਦ ਪੁਲਿਸ ਦੇ ਬੈਰੀਕੇਡ ਤੋੜੇ ਅਤੇ ਦਿੱਲੀ ਬਾਰਡਰ 'ਚ ਦਾਖ਼ਲ ਹੋ ਗਏ।
ਦਿੱਲੀ ਗੁਰੂਗ੍ਰਾਮ ਸਰਹੱਦ: ਕਿਸਾਨਾਂ ਨੂੰ ਰੋਕਣ ਕੀਤੀ ਗਈ ਚਾਰ ਲੇਅਰ ਬੈਰੀਕੇਡਿੰਗ - delhi gurugram border
ਦਿੱਲੀ ਗੁਰੂਗ੍ਰਾਮ ਸਰਹੱਦ 'ਤੇ ਫ਼ਤਿਹਪੁਰ ਬੇਰੀ ਥਾਣੇ ਦੇ ਐਸਐਚਓ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇੰਸਪੈਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਦਿੱਲੀ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਦਿੱਲੀ-ਗੁਰੂਗ੍ਰਾਮ ਸਰਹੱਦ ਦੀ ਗੱਲ ਕਰੀਏ ਤਾਂ ਫਤਿਹਪੁਰ ਬੇਰੀ ਥਾਣੇ ਦੇ ਐਸਐਚਓ ਕੁਲਦੀਪ ਸਿੰਘ ਦੀ ਅਗਵਾਈ ਹੇਠ ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇੰਸਪੈਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਹਰਿਆਣਾ ਤੋਂ ਆਉਣ ਵਾਲੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਉਨ੍ਹਾਂ ਨੇ ਕ੍ਰੇਨ, ਟਰੱਕ ਅਤੇ ਬੱਸਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 4 ਲੇਅਰ ਬੈਰੀਕੇਡਿੰਗ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।