ਨਵੀਂ ਦਿੱਲੀ: ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੇ ਸੱਦੇ ’ਤੇ ਰਾਜਧਾਨੀ ਦਿੱਲੀ ’ਚ ਸੁਰੱਖਿਆ ਪ੍ਰਬੰਧ ਵਧਾ ਦਿੱਤੀ ਗਈ ਹੈ। ਟਿਕਰੀ ਬਾਰਡਰ, ਪੰਡਿਤ ਸ਼੍ਰੀਰਾਮ ਸ਼ਰਮਾਂ, ਬਹਾਦੁਰਗੜ੍ਹ ਸਿਟੀ ਅਤੇ ਬ੍ਰਿਗੇਡੀਅਰ ਹੁਸ਼ਿਆਰ ਸਿੰਘ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੁਆਰਾ ਲਿਆ ਗਿਆ ਹੈ। ਨਾਲ ਹੀ ਨਾਂਗਲੋਈ ਰੇਲਵੇ ਸਟੇਸ਼ਨ ’ਤੇ ਭਾਰੀ ਪੁਲਿਸ ਬਲ ਦੀ ਤੈਨਾਤੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ੀ ਨਾਲ ਵਿਕਾਸ ਸਣੇ ਸਾਰੇ ਵਾਅਦੇ ਪੂਰੇ ਕਰਾਂਗੇ: ਕੈਪਟਨ ਅਮਰਿੰਦਰ ਸਿੰਘ
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਦੇਖਦਿਆਂ ਦਿੱਲੀ ਮੈਟਰੋ ਨੇ ਵੀ ਆਪਣੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਸਾਰੇ ਮੈਟਰੋ ਸਟੇਸ਼ਨ ’ਤੇ ਵਾਧੂ ਪੁਲਿਸ ਟੀਮਾਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ, ਤਾਂਕਿ ਕਿਸੇ ਵੀ ਅਣਸੁਖਾਂਵੀ ਸਥਿਤੀ ਨਾਲ ਨਿਪਟਿਆ ਜਾ ਸਕੇ। ਇਸ ਦੇ ਨਾਲ ਹੀ ਵੱਡੇ ਅਧਿਕਾਰੀਆਂ ਦੁਆਰਾ ਲਗਾਤਾਰ ਬਾਰਡਰ ਇਲਾਕਿਆਂ ’ਤੇ ਲੱਗਦੇ ਮੈਟਰੋ ਸਟੇਸ਼ਨਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।