ਚੰਡੀਗੜ੍ਹ: ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਲੱਗੀ ਹੋਵੇ। ਇਸੇ ਸਬੰਧ ਚ ਹੁਣ ਸਰਕਾਰ ਵੱਲੋਂ ਜਲਦ ਹੀ ਕੋਰੋਨਾ ਵੈਕਸੀਨ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆ ਨੂੰ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਦੇਸ਼ਭਰ ’ਚ 12 ਤੋਂ 17 ਸਾਲ ਦੀ ਉਮਰ ਦੇ ਬੱਚਿਆ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਬੱਚਿਆ ਨੂੰ ਵੈਕਸੀਨ ਅਕਤੂਬਰ ਦੇ ਪਹਿਲੇ ਹਫਤੇ ਤੋਂ ਲਗਾਈ ਜਾ ਸਕਦੀ ਹੈ। ਦੱਸ ਦਈਏ ਕਿ ਇਸ ਸਬੰਧ ’ਚ ਡੀਸੀਜੀਆਈ ਤੋਂ ਵੀ ਆਗਿਆ ਮਿਲ ਗਈ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਇਹ ਵੈਕਸੀਨ ਪਹਿਲਾਂ ਉਨ੍ਹਾਂ ਨੂੰ ਬੱਚਿਆ ਨੂੰ ਲਗਾਇਆ ਜਾਵੇਗਾ ਜੋ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ।