ਪੰਜਾਬ

punjab

ETV Bharat / bharat

ਸਿੱਧੂ ਮੂਸੇਵਾਲ ਕਤਲਕਾਂਡ: ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲ ਕਤਲ ਕੇਸ ਦੇ ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਸਿੱਧੂ ਮੂਸੇਵਾਲ ਕਤਲਕਾਂਡ: ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਿੱਧੂ ਮੂਸੇਵਾਲ ਕਤਲਕਾਂਡ: ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

By

Published : Jun 8, 2022, 5:45 PM IST

ਮੁੰਬਈ:ਸਿੱਧੂ ਮੂਸੇਵਾਲ ਕਤਲ ਕੇਸ ਦੇ ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਉਸ ਨੂੰ ਪੁਣੇ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ।

ਦਵਿੰਦਰ ਉਰਫ ਕਾਲਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋ ਸ਼ੱਕੀ ਸੰਤੋਸ਼ ਜਾਧਵ ਅਤੇ ਸੌਰਭ ਮਹਾਕਾਲ ਪੁਣੇ ਦੇ ਰਹਿਣ ਵਾਲੇ ਹਨ। ਪੁਣੇ ਦਿਹਾਤੀ ਪੁਲਿਸ ਨੇ ਅੱਜ ਸੌਰਭ ਮਹਾਕਾਲ ਨੂੰ ਗ੍ਰਿਫ਼ਤਾਰ ਕਰ ਲਿਆ। ਜਾਧਵ ਅਜੇ ਫਰਾਰ ਹੈ।

ਪੁਣੇ ਗ੍ਰਾਮੀਣ ਪੁਲਿਸ ਦੇ ਅਨੁਸਾਰ, ਸਿਧੇਸ਼ ਕਾਂਬਲੇ ਉਰਫ ਸੌਰਭ ਉਰਫ਼ ਮਹਾਕਾਲ ਨੂੰ ਨਾਰਾਇਣਗਾਂਵ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਿਧੇਸ਼ ਕਾਂਬਲੇ 'ਤੇ ਇਸ ਤੋਂ ਪਹਿਲਾਂ ਵੀ ਮੋਕਾ ਦੇ ਤਹਿਤ ਦੋਸ਼ ਲਗਾਇਆ ਗਿਆ ਸੀ। ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਉਸ ਨੂੰ 20 ਤਰੀਕ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ (Sidhu Musewala murder case) ਵਿੱਚ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਜਲਦ ਤੋਂ ਜਲਦ ਕਾਤਲਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਨੇ ਕਤਲ ਨਾਲ ਜੁੜੇ 10 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਹੈ ਤੇ ਇਹ ਸਾਰੇ ਸ਼ਾਰਪ ਸ਼ੂਟਰ ਲਾਰੈਂਸ ਗੈਂਗ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਜਾਣਕਾਰੀ ਇਹ ਵੀ ਹੈ ਕਿ ਇਹ ਸ਼ਾਰਪ ਸ਼ੂਟਰ ਪੰਜਾਬ, ਹਰਿਆਣਾ, ਰਾਜਸਥਾਨ ਨਾਲ ਸਬੰਧ ਰੱਖਦੇ ਹਨ।

ਇਹ ਵੀ ਪੜ੍ਹੋ:CM ਮਾਨ ਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਾਵੁਕ ਸੰਦੇਸ਼

ABOUT THE AUTHOR

...view details