ਨਵੀਂ ਦਿੱਲੀ : ਜੀ-20 ਸੰਮੇਲਨ ਦੇ ਮੱਦੇਨਜ਼ਰ ਪੂਰੀ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਅਤੇ ਸੁਰੱਖਿਆ ਬਲ ਆਪਣੇ ਪੱਧਰ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ 'ਚ ਲੱਗੇ ਹੋਏ ਹਨ, ਇਸ ਦੇ ਨਾਲ ਹੀ ਬੱਸ, ਮੈਟਰੋ ਅਤੇ ਰੇਲਵੇ ਨੇ ਵੀ ਸੁਰੱਖਿਆ ਵਿਵਸਥਾ ਨੂੰ ਬਣਾਏ ਰੱਖਣ ਲਈ ਸਾਵਧਾਨੀ ਦੇ ਤੌਰ 'ਤੇ ਆਪਣੀਆਂ ਸੇਵਾਵਾਂ 'ਚ ਅੰਸ਼ਕ ਬਦਲਾਅ ਕੀਤੇ ਹਨ। ਜੀ-20 ਸੰਮੇਲਨ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ 8 ਸਤੰਬਰ ਤੋਂ 10 ਸਤੰਬਰ ਤੱਕ ਦਿੱਲੀ ਦੇ ਸਾਰੇ ਸਟੇਸ਼ਨਾਂ ਨਵੀਂ ਦਿੱਲੀ ਜੰਕਸ਼ਨ, ਹਜ਼ਰਤ ਨਿਜ਼ਾਮੂਦੀਨ, ਆਨੰਦ ਵਿਹਾਰ ਟਰਮੀਨਲ ਅਤੇ ਦਿੱਲੀ ਸਰਾਏ ਰੋਹਿਲਾ 'ਤੇ ਹਰ ਤਰ੍ਹਾਂ ਦੇ ਪਾਰਸਲ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਹੈ।
ਪਾਰਸਲ ਦੀ ਆਵਾਜਾਈ 'ਤੇ ਪਾਬੰਦੀ :ਰੇਲਵੇ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਸਾਰੇ ਪਾਰਸਲ ਗੋਦਾਮ ਅਤੇ ਪਲੇਟਫਾਰਮ ਪਾਰਸਲ ਪੈਕੇਜਾਂ ਤੋਂ ਪੂਰੀ ਤਰ੍ਹਾਂ ਮੁਕਤ ਹੋਣਗੇ। 10 ਸਤੰਬਰ ਤੱਕ ਇਨ੍ਹਾਂ ਸਾਰੇ ਸਟੇਸ਼ਨਾਂ 'ਤੇ ਲੀਜ਼ਡ SLR, AGC, VPS ਅਤੇ PCET ਸਮੇਤ ਸਾਰੇ ਪਾਰਸਲ ਆਵਾਜਾਈ, ਅੰਦਰ ਅਤੇ ਬਾਹਰ ਦੋਵੇਂ ਤਰ੍ਹਾਂ ਦੀ ਆਵਾਜਾਈ 'ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਪਹਿਲਾਂ ਵਾਂਗ ਹੀ ਕੋਚ 'ਚ ਆਪਣਾ ਸਮਾਨ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ। ਜਿੰਨਾ ਵਿੱਚ ਰਜਿਸਟਰਡ ਅਖਬਾਰਾਂ ਅਤੇ ਮੈਗਜ਼ੀਨਾਂ ਸਮੇਤ ਪ੍ਰੈਸ ਨਾਲ ਸਬੰਧਤ ਸਮੱਗਰੀ ਨੂੰ ਸਾਰੀਆਂ ਵਪਾਰਕ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਲਿਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪਰ ਕੋਈ ਹੋਰ ਭਾਰੀ ਸਮਾਨ ਲਿਜਾਣ ਉਤੇ ਪਾਬੰਦੀ ਰਹੇਗੀ।
- Ferozepur Government Hospital: ਸਰਕਾਰੀ ਹਸਪਤਾਲ 'ਚ ਮਰੀਜ਼ ਹੋ ਰਹੇ ਹਨ ਖੱਜਲ, ਡਿਲੀਵਰੀ ਕਰਵਾਉਣ ਆਈ ਮਹਿਲਾ ਨਾਲ ਕੀਤਾ ਮਾੜਾ ਵਤੀਰਾ
- Homemade Sweets: 15 ਸਾਲ ਵਿਦੇਸ਼ਾਂ ’ਚ ਧੱਕੇ ਖਾਣ ਤੋਂ ਬਾਅਦ ਸੁਖਬੀਰ ਸਿੰਘ ਨੇ ਪੰਜਾਬ ਵਿੱਚ ਆ ਕੇ ਕੀਤਾ ਵਪਾਰ, ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਦਿੱਤੀ ਨੇਕ ਸਲਾਹ
- Student Elections in PU: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਵਿਦਿਆਰਥੀ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ, ਪ੍ਰਧਾਨਗੀ ਲਈ 9 ਉਮੀਦਵਾਰ ਚੋਣ ਮੈਦਾਨ 'ਚ