ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਭਾਰਤ ਮੰਡਪਮ 'ਚ ਜੀ20 ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਸ਼ਨੀਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਆਯੋਜਨ ਸਥਾਨ 'ਤੇ ਪਾਣੀ ਭਰ ਗਿਆ। ਭਾਰਤ ਮੰਡਪਮ 'ਚ ਪਾਣੀ ਭਰਨ ਨੂੰ ਲੈ ਕੇ ਕਾਂਗਰਸ ਨੇ ਭਾਜਪਾ ਸਰਕਾਰ 'ਤੇ ਚੁਟਕੀ ਲਈ ਹੈ। ਕਾਂਗਰਸ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਵਿੱਚ ਇੱਕ ਵੀਡੀਓ ਸ਼ੇਅਰ ਕੀਤਾ ਹੈ ਅਤੇ ਮੋਦੀ ਸਰਕਾਰ ਨੂੰ ਬੇਨਕਾਬ ਕਰਨ ਦੀ ਗੱਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਦੋ ਦਿਨਾਂ ਜੀ20 ਸੰਮੇਲਨ ਦਾ ਆਖਰੀ ਦਿਨ ਹੈ। ਬੀਤੀ ਰਾਤ ਹੋਈ ਬਾਰਿਸ਼ ਕਾਰਨ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ, ਜਿਨ੍ਹਾਂ 'ਚੋਂ ਇਕ ਭਾਰਤ ਮੰਡਪਮ ਹੈ।
G20 Summit: ਭਾਰਤ ਮੰਡਪਮ 'ਚ ਭਰਿਆ ਮੀਂਹ ਦਾ ਪਾਣੀ , ਕਾਂਗਰਸ ਨੇ ਵੀਡੀਓ ਸ਼ੇਅਰ ਕਰਕੇ ਮੋਦੀ ਸਰਕਾਰ 'ਤੇ ਕੱਸਿਆ ਤੰਜ
ਦਿੱਲੀ 'ਚ ਸ਼ਨੀਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਭਾਰਤ ਮੰਡਪਮ ਸਮੇਤ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ। ਭਾਰਤ ਮੰਡਪਮ 'ਚ ਜੀ-20 ਸੰਮੇਲਨ ਦਾ ਆਯੋਜਨ ਕੀਤਾ ਗਿਆ ਹੈ, ਜਿਸ ਦਾ ਅੱਜ ਆਖਰੀ ਦਿਨ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਮਾਗਮ ਵਾਲੀ ਥਾਂ 'ਤੇ ਪਾਣੀ ਭਰਨ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।
Published : Sep 10, 2023, 1:32 PM IST
ਮੋਦੀ ਸਰਕਾਰ 'ਤੇ ਕਾਂਗਰਸ ਦਾ ਤੰਜ:ਕਾਂਗਰਸ ਨੇ ਐਕਸ 'ਤੇ ਪਾਣੀ ਨਾਲ ਭਰੇ ਭਾਰਤ ਮੰਡਪਮ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਕਿਹਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਰਤ ਮੰਡਪਮ ਮੀਂਹ ਦੇ ਪਾਣੀ ਨਾਲ ਭਰਿਆ ਹੋਇਆ ਹੈ ਅਤੇ ਲੋਕ ਉਸੇ ਪਾਣੀ 'ਚੋਂ ਲੰਘ ਰਹੇ ਹਨ। ਕਾਂਗਰਸ ਨੇ ਵੀਡੀਓ ਪੋਸਟ ਕਰਕੇ ਲਿਖਿਆ, 'ਖੋਖਲੇ ਵਿਕਾਸ ਦਾ ਪਰਦਾਫਾਸ਼...ਜੀ-20 ਲਈ ਭਾਰਤ ਮੰਡਪਮ ਤਿਆਰ ਕੀਤਾ ਗਿਆ। 2,700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ। ਇੱਕ ਮੀਂਹ ਨੇ ਪਾਣੀ ਫੇਰ ਦਿੱਤਾ...।'
- PM Modi Meet Macron: ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਦੁਪਹਿਰ ਦੇ ਖਾਣੇ 'ਤੇ ਮੀਟਿੰਗ ਕਰਨਗੇ ਪ੍ਰਧਾਨ ਮੰਤਰੀ ਮੋਦੀ
- G20 Summit 2nd day: PM ਮੋਦੀ ਸਮੇਤ ਵਿਦੇਸ਼ੀ ਮਹਿਮਾਨਾਂ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ, ਕੁਝ ਸਮੇਂ ਬਾਅਦ ਸ਼ੁਰੂ ਹੋਵੇਗਾ ਤੀਜਾ ਸੈਸ਼ਨ
- Tibute to Mahatma Gandhi: ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਪਹੁੰਚੇ ਵਿਦੇਸ਼ੀ ਮਹਿਮਾਨ, ਪੀਐਮ ਮੋਦੀ ਨੇ ਕੀਤਾ ਸਵਾਗਤ
ਇਸ ਤੋਂ ਪਹਿਲਾਂ ਭਾਰਤ ਦੀ ਪ੍ਰਧਾਨਗੀ ਹੇਠ ਹੋਏ ਜੀ-20 ਸੰਮੇਲਨ ਦੇ ਦੂਜੇ ਦਿਨ ਵਿਸ਼ਵ ਨੇਤਾਵਾਂ ਨੇ ਐਤਵਾਰ ਨੂੰ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਏ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚੇ ਵਿਸ਼ਵ ਨੇਤਾਵਾਂ ਦਾ ਇੱਕ-ਇੱਕ ਕਰਕੇ ਉਨ੍ਹਾਂ ਨੂੰ ਖਾਦੀ ਦੇ ਤੋਹਫੇ ਦੇ ਕੇ ਸਵਾਗਤ ਕੀਤਾ।