ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ (Former MLA Deep Malhotra) ਦੇ ਪੰਜਾਬੀ ਬਾਗ ਸਥਿਤ ਘਰ 'ਤੇ ਐਤਵਾਰ ਸ਼ਾਮ ਨੂੰ ਹੋਏ ਫਾਇਰਿੰਗ ਮਾਮਲੇ 'ਚ ਗੈਂਗਸਟਰ ਗੋਲਡੀ ਬਰਾੜ (Gangster Goldie Brar) ਦਾ ਨਾਂ ਸਾਹਮਣੇ ਆ ਰਿਹਾ ਹੈ। ਇਹੀ ਕਾਰਨ ਹੈ ਕਿ ਹੁਣ ਦਿੱਲੀ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸਪੈਸ਼ਲ ਸੈੱਲ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਤਾਇਨਾਤ ਕੀਤੀ ਹੈ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਹੈ ਕਿਉਂਕਿ ਪੀੜਤ ਸਾਬਕਾ ਵਿਧਾਇਕ ਦੀ ਸ਼ਰਾਬ ਦੀ ਦੁਕਾਨ 'ਤੇ ਪੰਜਾਬ ਵਿੱਚ ਵੀ ਹਮਲਾ ਹੋਇਆ ਸੀ।
ਦਿੱਲੀ ਤੋਂ ਪੰਜਾਬ ਤੱਕ ਅਲਰਟ, ਸਾਬਕਾ ਵਿਧਾਇਕ ਦੇ ਘਰ ਫਾਇਰਿੰਗ ਮਾਮਲੇ 'ਚ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਇਆ ਸਾਹਮਣੇ - ਸਾਬਕਾ ਵਿਧਾਇਕ ਦੀਪ ਮਲਹੋਤਰਾ
former Punjab MLA Deep Malhotra: ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਫਾਇਰਿੰਗ ਮਾਮਲੇ 'ਚ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਸਾਹਮਣੇ ਆ ਰਿਹਾ ਹੈ। ਇਹੀ ਕਾਰਨ ਹੈ ਕਿ ਦਿੱਲੀ ਪੁਲਿਸ (delhi police) ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਹੈ, ਕਿਉਂਕਿ ਪੀੜਤ ਸਾਬਕਾ ਵਿਧਾਇਕ ਦੀ ਸ਼ਰਾਬ ਦੀ ਦੁਕਾਨ 'ਤੇ ਵੀ ਪੰਜਾਬ ਵਿੱਚ ਹਮਲਾ ਹੋਇਆ ਸੀ।

Published : Dec 4, 2023, 9:22 PM IST
ਸੀਸੀਟੀਵੀ ਫੁਟੇਜ ਵਿੱਚ ਦੋ ਹਮਲਾਵਰ: ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਦੋ ਹਮਲਾਵਰ ਘਰ ਦੇ ਬਾਹਰ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਕਈ ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਦੋਵੇਂ ਉੱਥੋਂ ਭੱਜ ਗਏ। ਜਾਂਚ ਦੌਰਾਨ ਪੁਲਿਸ ਨੂੰ ਮੌਕੇ ਤੋਂ ਛੇ ਖੋਲ੍ਹ ਮਿਲੇ ਹਨ। ਪੱਛਮੀ ਜ਼ਿਲ੍ਹੇ ਦੇ ਪੁਲਿਸ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਦੀਪ ਮਲਹੋਤਰਾ ਦੇ ਘਰ 'ਤੇ ਫਾਇਰਿੰਗ ਉਸ ਨੂੰ ਡਰਾਉਣ ਦੇ ਮਕਸਦ ਨਾਲ ਕੀਤੀ ਗਈ ਸੀ। ਅਜੇ ਤੱਕ ਜਬਰੀ ਵਸੂਲੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।
- ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
- 10 ਦਸੰਬਰ ਤੱਕ ਲੁਧਿਆਣਾ ਦੇ ਸਾਰੇ ਹੋਟਲ ਬੁੱਕ, 73ਵੀ ਕੌਂਮੀ ਬਾਸਕਿਟ ਬਾਲ ਚੈਂਪੀਅਨਸ਼ਿਪ 'ਚ ਆਈਆਂ ਰਿਕਾਰਡ ਤੋੜ 34 ਸੂਬਿਆਂ ਦੀਆਂ ਟੀਮਾਂ
- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ 'ਚ ਵੱਧ ਰਹੇ ਨਸ਼ੇ 'ਤੇ ਪ੍ਰਗਟਾਈ ਚਿੰਤਾ
ਸ਼ਰਾਬ ਦਾ ਵੱਡਾ ਕਾਰੋਬਾਰ: ਜ਼ਿਕਰਯੋਗ ਹੈ ਕਿ ਪਠਾਨਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਦੀਪ ਮਲਹੋਤਰਾ ਦਾ ਸ਼ਰਾਬ ਦਾ ਵੱਡਾ ਕਾਰੋਬਾਰ ਹੈ। ਉਨ੍ਹਾਂ ਦਾ ਘਰ ਪੰਜਾਬੀ ਬਾਗ ਰੋਡ ਨੰਬਰ 72 'ਤੇ ਹੈ। ਐਤਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਫਾਇਰਿੰਗ ਹੋਈ ਸੀ। ਦੀਪ ਮਲਹੋਤਰਾ ਨੇ ਗੋਲੀ ਚੱਲਣ ਦੀ ਸੂਚਨਾ ਪੰਜਾਬੀ ਬਾਗ ਥਾਣੇ ਦੀ ਪੁਲਿਸ ਨੂੰ ਦਿੱਤੀ। ਉਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਪੱਛਮੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਨੂੰ ਦਿੱਤੀ ਗਈ। ਕੁਝ ਸਮੇਂ ਬਾਅਦ ਹੀ ਸੀਨੀਅਰ ਪੁਲਿਸ ਅਧਿਕਾਰੀ, ਸਪੈਸ਼ਲ ਸਟਾਫ਼ ਅਤੇ ਕ੍ਰਾਈਮ ਟੀਮ ਮੌਕੇ 'ਤੇ ਪਹੁੰਚ ਗਈ ਸੀ। ਦੱਸ ਦੇਈਏ ਕਿ ਦੀਪ ਮਲਹੋਤਰਾ ਦੇ ਬੇਟੇ ਗੌਤਮ ਮਲਹੋਤਰਾ ਨੂੰ ਈਡੀ ਨੇ ਫਰਵਰੀ ਵਿੱਚ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਇਸ ਸਾਲ ਮਈ ਵਿੱਚ ਰੌਜ਼ ਐਵੇਨਿਊ ਕੋਰਟ ਤੋਂ ਨਿਯਮਤ ਜ਼ਮਾਨਤ ਵੀ ਮਿਲੀ ਸੀ।