ਨਵੀਂ ਦਿੱਲੀ: ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ (Member of Parliament) ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Former cricketer Gautam Gambhir) ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਭਾਜਪਾ ਸਾਂਸਦ (BJP MP) ਨੇ ਦਿੱਲੀ ਪੁਲਿਸ (Delhi Police) ਨਾਲ ਸੰਪਰਕ ਕੀਤਾ ਹੈ।
ਡੀਸੀਪੀ (ਸੈਂਟਰਲ) ਸ਼ਵੇਤਾ ਚੌਹਾਨ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Former cricketer Gautam Gambhir) ਨੂੰ 'ਆਈ.ਐੱਸ.ਆਈ.ਐੱਸ (ISIS) ਕਸ਼ਮੀਰ' ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਕੀਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੰਭੀਰ ਨੂੰ ਈ-ਮੇਲ ਰਾਹੀਂ ਅੱਤਵਾਦੀ (Terrorists) ਧਮਕੀਆਂ ਮਿਲੀਆਂ ਹਨ।