ਨਵੀਂ ਦਿੱਲੀ: ਸੀਡੀਐਸ ਬਿਪਿਨ ਰਾਵਤ ਸਮੇਤ ਕੂਨੂਰ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਾਰੇ 13 ਲੋਕਾਂ ਨੂੰ ਅੱਜ ਅੰਤਮ ਵਿਦਾਈ ਦਿੱਤੀ ਜਾ ਰਹੀ ਹੈ। ਜਨਰਲ ਬਿਪਿਨ ਰਾਵਤ ਦੀ ਮ੍ਰਿਤਕ ਦੇਹ ਅੱਜ ਬੇਸ ਹਸਪਤਾਲ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਲਿਆਂਦੀ ਗਈ। ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਦਿੱਗਜ਼ਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਦੇਸ਼ ਦੇ ਪਹਿਲੇ CDS ਬਿਪਿਨ ਰਾਵਤ ਪੰਜ ਤੱਤਾਂ ਚ ਵਿਲੀਨ ਹੋ ਗਏ। ਉਨ੍ਹਾਂ ਦੀ ਧੀਆਂ ਵੱਲੋਂ ਆਖਿਰੀ ਰਸਮਾਂ ਕੀਤੀਆਂ ਗਈਆਂ। ਨਾਲ ਹੀ ਅੰਤਿਮ ਸਸਕਾਰ ਮੌਕੇ 17 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ।
ਸੀਡੀਐਸ ਬਿਪਿਨ ਰਾਵਤ ਦੀ ਮ੍ਰਿਤਕ ਦੇਹ ਬੇਰਾਰ ਸਕੁਏਰ ਪਹੁੰਚ ਗਈ ਹੈ ਜਿੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ ਸੀਡੀਐਸ ਰਾਵਤ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਇਲਾਵਾ ਤਿੰਨੋਂ ਫੌਜਾਂ ਦੇ ਪ੍ਰਧਾਨਾਂ ਨੇ ਵੀ ਦੇਸ਼ ਦੇ ਪਹਿਲੇ ਸੀਡੀਐਸ ਨੂੰ ਸ਼ਰਧਾਂਜਲੀ ਭੇਂਟ ਕੀਤੀ। ਥੋੜੀ ਦੇਰ ’ਚ ਸੀਡੀਐਸ ਬਿਪਿਨ ਰਾਵਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀਆਂ ਮ੍ਰਿਤਕ ਦੇਹਾਂ ਬੇਰਾਰ ਸਕੁਏਅਰ ਸ਼ਮਸ਼ਾਨਘਾਟ ਪਹੁੰਚ ਗਈਆਂ ਹਨ।
ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਦੀ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਬੇਰਾਰ ਸਕੁਏਅਰ ਸ਼ਮਸ਼ਾਨਘਾਟ ਲਿਜਾਇਆ ਜਾ ਰਿਹਾ ਹੈ।
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮਨਸੁਖ ਮਾਂਡਵੀਆ, ਸਮ੍ਰਿਤੀ ਇਰਾਨੀ ਅਤੇ ਸਰਬਾਨੰਦ ਸੋਨੋਵਾਲ ਨੇ ਬੁੱਧਵਾਰ ਨੂੰ ਆਈਏਐਫ ਹੈਲੀਕਾਪਟਰ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦਿੱਤੀ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਅੰਤਿਮ ਸ਼ਰਧਾਂਜਲੀ ਭੇਂਟ ਕੀਤੀ
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ ਦੀਆਂ ਧੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਆਪਣੇ ਮਾਤਾ ਪਿਤਾ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।