ਗਾਜ਼ੀਆਬਾਦ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਹੈ। ਉੱਥੇ ਹੀ ਧਰਨੇ ਵਾਲੀ ਥਾਂ 'ਤੇ ਲਗਾਏ ਗਏ ਟਾਇਲਟ 'ਚ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਜਾਣਕਾਰੀ ਮਿਲੀ ਹੈ।
ਗਾਜ਼ੀਆਬਾਦ: ਧਰਨੇ ਵਾਲੀ ਥਾਂ 'ਤੇ ਲਗਾਏ ਟਾਇਲਟ 'ਚ ਫਾਹਾ ਲਾ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਕਿਸਾਨ ਅਦੋਲਨ ਵਿੱਚ ਧਰਨੇ ਵਾਲੀ ਥਾਂ 'ਤੇ ਲਗਾਏ ਟਾਇਲਟ 'ਚ ਇੱਕ ਕਿਸਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇਥੇ 70 ਸਾਲਾ ਕਸ਼ਮੀਰ ਸਿੰਘ ਨਾਂਅ ਦੇ ਇੱਕ ਕਿਸਾਨ ਦੀ ਮ੍ਰਿਤਕ ਦੇਹ ਯੂਪੀ ਫਾਟਕ 'ਤੇ ਸਥਿਤ ਟਾਇਲਟ ਅੰਦਰ ਲਟਕਦੀ ਮਿਲੀ ਹੈ। ਮ੍ਰਿਤਕ ਕਿਸਾਨ ਨੇ ਧਰਨੇ ਵਾਲੀ ਥਾਂ 'ਤੇ ਲਗਾਏ ਗਏ ਟਾਇਲਟ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ, ਪਰ ਇਸ ਬਾਰੇ ਅਜੇ ਤੱਕ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।
ਮ੍ਰਿਤਕ ਕਿਸਾਨ ਦੀ ਪਛਾਣ 70 ਸਾਲਾ ਦੇ ਕਸ਼ਮੀਰ ਸਿੰਘ, ਵਸਨੀਕ ਬਿਲਾਸਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਮ੍ਰਿਤਕ ਵੱਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਸੁਸਾਈਡ ਨੋਟ 'ਚ ਲਿਖਿਆ ਹੈ, "ਮੇਰਾ ਅੰਤਮ ਸਸਕਾਰ ਉਥੇ ਹੀ ਕੀਤਾ ਜਾਵੇ, ਜਿਥੇ ਮੈਂ ਆਪਣਾ ਸ਼ਰੀਰ ਛੱਡਿਆ ਹੈ। "ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।