ਛੱਤੀਸਗੜ੍ਹ: ਛੱਤੀਸਗੜ੍ਹ ਦੇ ਰਾਜਿਮ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਤੋਂ ਬਾਅਦ, ਈਟੀਵੀ ਇੰਡੀਆ ਨੇ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨਾਲ ਵਿਸ਼ੇਸ਼ ਗੱਲਬਾਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ (Social Media) ਉੱਤੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਆਹਮੋ-ਸਾਹਮਣੇ ਦੀ ਲੜਾਈ ਵਿੱਚ ਸਰਕਾਰ ਤੋਂ ਅੱਗੇ ਹਾਂ। ਪਰ ਸੋਸ਼ਲ ਮੀਡੀਆ ਦੇ ਮਾਮਲੇ ਵਿੱਚ ਅਸੀਂ ਪਿੱਛੇ ਹਾਂ। ਜੇ ਦੇਸ਼ ਦੇ ਨੌਜਵਾਨ ਅੰਨਾਦਾਤਾ ਦਾ ਸਮਰਥਨ ਕਰਦੇ ਹਨ, ਤਾਂ ਅਸੀਂ ਸਰਕਾਰ ਤੋਂ ਅੱਗੇ ਹੋ ਸਕਦੇ ਹਾਂ।
ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਅੰਦੋਲਨ 33 ਮਹੀਨਿਆਂ ਤੱਕ ਜਾਰੀ ਰਿਹਾ ਤਾਂ ਵੀ ਕੋਈ ਸਮੱਸਿਆ ਨਹੀਂ ਹੈ। 33 ਮਹੀਨਿਆਂ ਦਾ ਦੂਜਾ ਅਰਥ ਕੱਢਿਆ ਜਾ ਰਿਹਾ ਹੈ ਕਿ ਅਗਲੀਆਂ ਚੋਣਾਂ ਤੱਕ ਵੀ ਕਿਸਾਨ ਆਗੂ ਅੰਦੋਲਨ ਜਾਰੀ ਰੱਖਣ ਤੋਂ ਪਿੱਛੇ ਨਹੀਂ ਹਟਣਗੇ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਕਿਸਾਨਾਂ ਦਾ ਅਦੋਲਨ ਜਾਰੀ ਰਹੇਗਾ।