ਪੰਜਾਬ

punjab

ETV Bharat / bharat

ਗੋਆ ਕਾਂਗਰਸ ਦੇ ਬਾਗੀ ਵਿਧਾਇਕ ਭਾਜਪਾ ਨਾਲ 'ਸੰਪਰਕ' 'ਚ, ਪਾਰਟੀ ਮੀਟਿੰਗ ਤੋਂ ਬਣਾਈ ਦੂਰੀ - ਗੋਆ ਕਾਂਗਰਸ ਦੇ ਬਾਗੀ ਵਿਧਾਇਕ

ਕੀ ਮਹਾਰਾਸ਼ਟਰ ਤੋਂ ਬਾਅਦ ਗੋਆ ਦੀ ਵਾਰੀ ਹੈ ? ਹਾਲਾਂਕਿ ਗੋਆ 'ਚ ਭਾਜਪਾ ਦੀ ਸਰਕਾਰ ਹੈ ਪਰ ਚਰਚਾ ਹੈ ਕਿ ਇੱਥੇ ਵੀ ਕਾਂਗਰਸੀ ਵਿਧਾਇਕਾਂ 'ਚ ਅਸੰਤੁਸ਼ਟੀ ਵੱਧ ਰਹੀ ਹੈ। ਇਹੀ ਕਾਰਨ ਹੈ ਕਿ ਗੋਆ ਕਾਂਗਰਸ ਦੀ ਬੈਠਕ 'ਚ ਉਨ੍ਹਾਂ ਦੇ 11 'ਚੋਂ 7 ਵਿਧਾਇਕ ਗੈਰ-ਹਾਜ਼ਰ ਰਹੇ। ਸੂਤਰਾਂ ਮੁਤਾਬਕ ਇਹ ਸਾਰੇ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ।

ਗੋਆ ਕਾਂਗਰਸ ਦੇ ਬਾਗੀ ਵਿਧਾਇਕ ਭਾਜਪਾ ਨਾਲ 'ਸੰਪਰਕ' 'ਚ, ਪਾਰਟੀ ਮੀਟਿੰਗ ਤੋਂ ਬਣਾਈ ਦੂਰੀ
ਗੋਆ ਕਾਂਗਰਸ ਦੇ ਬਾਗੀ ਵਿਧਾਇਕ ਭਾਜਪਾ ਨਾਲ 'ਸੰਪਰਕ' 'ਚ, ਪਾਰਟੀ ਮੀਟਿੰਗ ਤੋਂ ਬਣਾਈ ਦੂਰੀ

By

Published : Jul 10, 2022, 4:58 PM IST

ਨਵੀਂ ਦਿੱਲੀ—ਮਹਾਰਾਸ਼ਟਰ ਤੋਂ ਬਾਅਦ ਗੋਆ 'ਚ ਵੀ ਸਿਆਸੀ ਉਥਲ-ਪੁਥਲ ਜਾਰੀ ਹੈ। ਗੋਆ ਕਾਂਗਰਸ ਦੀ ਮੀਟਿੰਗ ਤੋਂ ਉਨ੍ਹਾਂ ਦੇ ਕਈ ਵਿਧਾਇਕ ਗਾਇਬ ਸਨ। ਇਸ ਬਾਰੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਵਾਲੇ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਦੱਸੇ ਜਾਂਦੇ ਹਨ। ਵੈਸੇ, ਗੋਆ ਕਾਂਗਰਸ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ।

ਪਾਰਟੀ ਨੇ ਕਿਹਾ ਕਿ ਇਹ ਅਫਵਾਹ ਹੈ। ਗੋਆ ਕਾਂਗਰਸ ਦੇ ਪ੍ਰਧਾਨ ਅਮਿਤ ਪਾਟਕਰ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਇਨ੍ਹਾਂ ਅਟਕਲਾਂ ਨੂੰ ਹਵਾ ਦੇ ਰਹੀ ਹੈ। ਮੀਟਿੰਗ ਵਿੱਚ ਸ਼ਾਮਲ ਨਾ ਹੋਏ ਇੱਕ ਵਿਧਾਇਕ ਨੇ ਕਿਹਾ ਕਿ ਉਹ ਕਾਂਗਰਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ।

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਹੋਰ ਵਿਧਾਇਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦਿਗੰਬਰ ਕਾਮਤ ਵੀ ਉਨ੍ਹਾਂ ਨੇਤਾਵਾਂ 'ਚ ਸ਼ਾਮਲ ਹਨ, ਜੋ ਮੀਟਿੰਗ 'ਚ ਸ਼ਾਮਲ ਨਹੀਂ ਹੋਏ। ਕਾਮਤ ਨੂੰ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਮਿਸ਼ੇਲ ਲੋਬੋ ਦੀ ਵਿਰੋਧੀ ਧਿਰ ਦੇ ਨੇਤਾ ਵਜੋਂ ਨਿਯੁਕਤੀ ਤੋਂ ਕਾਮਤ ਨਾਰਾਜ਼ ਹਨ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ 11 ਵਿਧਾਇਕ ਹਨ। ਇਨ੍ਹਾਂ ਵਿੱਚੋਂ ਸੱਤ ਵਿਧਾਇਕ ਮੀਟਿੰਗ ਵਿੱਚੋਂ ਗੈਰਹਾਜ਼ਰ ਦੱਸੇ ਜਾ ਰਹੇ ਹਨ।

ਇਹ ਵੀ ਪੜੋ:-ਪੱਛਮੀ ਬੰਗਾਲ: ਸੀਲਦਾਹ ਮੈਟਰੋ ਸਟੇਸ਼ਨ ਦਾ ਉਦਘਾਟਨ, ਮਮਤਾ ਨੂੰ ਸੱਦਾ ਨਾ ਦੇਣ 'ਤੇ ਵਿਵਾਦ

ABOUT THE AUTHOR

...view details