ਉਤਰਾਖੰਡ:ਉਤਰਾਖੰਡ (Uttarakhand) ਦੇ ਪ੍ਰਸਿੱਧ ਗੁਰਦੁਆਰਾ ਹੇਮਕੁੰਟ ਸਾਹਿਬ (Hemkunt Sahib) ਦੀ ਯਾਤਰਾ ਅੱੱਜ ਤੋਂ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib) ਮੈਨੇਜਮੈਂਟ ਟਰੱਸਟ ਨੇ ਇਹ ਐਲਾਨ ਕੀਤਾ ਹੈ। ਟਰੱਸਟ ਵੱਲੋਂ ਅੱਜ ਦੱਸਿਆ ਗਿਆ ਕਿ ਯਾਤਰਾ ਦੌਰਾਨ ਇੱਕ ਦਿਨ ਵਿੱਚ ਸਿਰਫ 1000 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਆਗਿਆ ਹੋਵੇਗੀ। ਇਸਦੇ ਨਾਲ ਹੀ ਸ਼ਰਧਾਲੂਆਂ ਦੀ ਇਹ ਸ਼ਰਤ ਰੱਖੀ ਗਈ ਹੈ ਕਿ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਇਹ ਉਨ੍ਹਾਂ ਲੋਕਾਂ ਲਈ ਜ਼ਰੂਰੀ ਹੈ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਗਿਆ ਹੈ।
ਮਿਲੀ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ (Hemkunt Sahib) ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ (Hemkunt Sahib) ਦੀ ਯਾਤਰਾ ਰੱਦ ਕੀਤੀ ਗਈ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 10 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ 60 ਸਾਲ ਤੋਂ ਵੱਧ ਉਮਰ ਦੇ ਬੱਚੇ ਜੇਕਰ ਹੁਣ ਯਾਤਰਾ ਨਹੀਂ ਕਰਦੇ ਤਾਂ ਉਹ ਠੀਕ ਹੋਣਗੇ।