ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narendra Singh Tomar) ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਮੁੜ ਲੈਕੇ ਆਉਣ ਦਾ ਕੋਈ ਵੀ ਵਿਚਾਰ ਨਹੀਂ ਕਰ ਰਹੀ। ਤੋਮਰ ਨੇ ਕਿਹਾ ਕਿ ਬੀਤੇ ਦਿਨ ਦੇ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।
ਨਰਿੰਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਦਾ ਮਾਣ ਰੱਖਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ (Decision to withdraw agricultural reform laws) ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਆਪਣੀਆਂ ਅਸਫ਼ਲਤਾਵਾਂ 'ਤੇ ਪਰਦਾ ((Screen on failures)) ਪਾਉਣ ਲਈ ਅਜਿਹੀ ਅਫਵਾਹ ਫੈਲਾਉਣ ਦਾ ਨਕਰਾਤਮਕ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਗੱਲਤ 'ਤੇ ਸਾਵਧਾਨ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Punjab Assembly Elections 2022: ਕਿਸਾਨਾਂ ਦੇ ਸਿਆਸੀ ਫਰੰਟ ਬਣਾਉਣ 'ਤੇ ਰਵਨੀਤ ਬਿੱਟੂ ਨੇ ਕਹੀ ਵੱਡੀ ਗੱਲ...