ਸ਼੍ਰੀਨਗਰ : ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣ ਦੇ ਕਰੀਬ ਸਾਢੇ ਤਿੰਨ ਸਾਲ ਬਾਅਦ ਹੁਣ ਫੌਜ ਨੂੰ ਹਟਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਚਰਚਾ ਹੈ ਕਿ ਜੰਮੂ-ਕਸ਼ਮੀਰ ਤੋਂ ਫੌਜ ਨੂੰ ਪੜਾਅਵਾਰ ਹਟਾਇਆ ਜਾਵੇਗਾ। ਜੰਮੂ-ਕਸ਼ਮੀਰ 'ਚ ਫੌਜ ਦੇ ਕਰੀਬ 1.3 ਲੱਖ ਜਵਾਨ ਹਨ। ਇਨ੍ਹਾਂ 'ਚੋਂ ਕਰੀਬ 80,000 ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਕਸ਼ਮੀਰ ਘਾਟੀ ਦੇ ਅੰਦਰੂਨੀ ਇਲਾਕਿਆਂ ਤੋਂ ਫੌਜ ਨੂੰ ਪੜਾਅਵਾਰ ਵਾਪਸ ਬੁਲਾਉਣ 'ਤੇ ਵਿਚਾਰ ਕਰ ਰਹੀ ਹੈ। ਸਰਕਾਰ ਦੇ ਪ੍ਰਸਤਾਵ 'ਤੇ ਚਰਚਾ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਫੌਜ ਦੀ ਮੌਜੂਦਗੀ ਸਿਰਫ ਕੰਟਰੋਲ ਰੇਖਾ 'ਤੇ ਹੀ ਰਹੇਗੀ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਤੋਂ ਫੌਜ ਨੂੰ ਵਾਪਸ ਬੁਲਾਉਣ ਦੇ ਪ੍ਰਸਤਾਵ 'ਤੇ ਪਿਛਲੇ ਕੁਝ ਸਾਲਾਂ ਤੋਂ ਚਰਚਾ ਹੋ ਰਹੀ ਹੈ। ਗੱਲਬਾਤ ਦਾ ਦੌਰ ਹੁਣ ਰੱਖਿਆ ਮੰਤਰਾਲੇ, ਕੇਂਦਰੀ ਗ੍ਰਹਿ ਮੰਤਰਾਲੇ ਅਤੇ ਹਥਿਆਰਬੰਦ ਬਲਾਂ ਦੀ ਸ਼ਮੂਲੀਅਤ ਨਾਲ ਉੱਚ ਪੱਧਰ 'ਤੇ ਹੈ। ਘਾਟੀ ਤੋਂ ਫੌਜ ਨੂੰ ਹਟਾ ਲਿਆ ਜਾਵੇਗਾ ਅਤੇ ਉਸ ਦੀ ਥਾਂ 'ਤੇ ਕੇਂਦਰੀ ਰਿਜ਼ਰਵ ਪੁਲਸ ਬਲ ਤਾਇਨਾਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੁਰੱਖਿਆ ਦੀ ਜ਼ਿੰਮੇਵਾਰੀ ਸੀਆਰਪੀਐਫ ਨੂੰ ਸੌਂਪੀ ਜਾਵੇਗੀ।
ਇਹ ਵੀ ਪੜ੍ਹੋ :IND vs AUS: ਇਸ ਵਿਸ਼ੇਸ਼ ਪ੍ਰਾਪਤੀ ਲਈ ਕਮਿੰਸ ਨੇ ਪੁਜਾਰਾ ਨੂੰ ਗਿਫਟ ਕੀਤੀ ਸਾਇਨ ਕੀਤੀ ਹੋਈ ਆਸਟ੍ਰੇਲੀਆਈ ਜਰਸੀ