ਪੰਜਾਬ

punjab

ETV Bharat / bharat

10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ, ਤਿਆਰੀਆਂ ਮੁਰਕੰਮਲ - ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ।

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਪ੍ਕਿਰਿਆ ਸ਼ੁਰੂ ਹੋਵੇਗੀ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦਿੱਤੀ ਹੈ। * ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਕੀਤੇ ਜਾ ਰਹੇ ਹਨ ਵਿਆਪਕ ਪ੍ਰਬੰਧ। * ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ।

10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ: ਡਿਪਟੀ ਕਮਿਸ਼ਨਰ
10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ: ਡਿਪਟੀ ਕਮਿਸ਼ਨਰ

By

Published : Apr 4, 2021, 7:05 PM IST

ਮਾਨਸਾ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਪ੍ਕਿਰਿਆ ਸ਼ੁਰੂ ਹੋਵੇਗੀ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ।

10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ: ਡਿਪਟੀ ਕਮਿਸ਼ਨਰ

ਉਨ੍ਹਾਂ ਕਿਹਾ ਕਿ ਅਨਾਜ ਦੀ ਖਰੀਦ ਸਮੇਂ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਤੋਂ ਇਲਾਵਾ ਅਨਾਜ ਦੀ ਢੁਕਵੀਂ ਆਵਾਜਾਈ ਅਤੇ ਭੰਡਾਰ ਲਈ ਇਕ ਸੁਚਾਰੂ ਵਿਧੀ ਤਿਆਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਾਸ ਪ੍ਰਣਾਲੀ ਲਾਗੂ ਕਰਦੇ ਹੋਏ ਮੰਡੀਆਂ ਵਿੱਚ ਕਿਸਾਨਾਂ ਦੀ ਭੀੜ ਨੂੰ ਘਟਾਉਣ ਅਤੇ ਦੂਜੇ ਪਾਸੇ ਖਰੀਦ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ ਤਾਂ ਜੋ ਕੋਵਿਡ ਮਹਾਂਮਾਰੀ ਤੋਂ ਬਚਾਅ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿਚ ਸਿਰਫ ਸੁੱਕੀ ਫਸਲ ਹੀ ਲਿਆਉਣ । ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਲਈ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਮਲੇ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ ਅਤੇ ਮੰਡੀਆਂ ਵਿਚ ਆਉਣ ਵਾਲੀ ਸੁੱਕੀ ਕਣਕ ਦੀ ਨਾਲੋ ਨਾਲ ਖਰੀਦ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।

For All Latest Updates

ABOUT THE AUTHOR

...view details