ਹੈਦਰਾਬਾਦ: ਯੋਗੀ ਸਰਕਾਰ ਦੀ ਦੂਜੀ ਪਾਰੀ ਵਿੱਚ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਲਈ ਉੱਤਰ ਪ੍ਰਦੇਸ਼ ਦੀ ਨੌਕਰਸ਼ਾਹੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਨਵੀਂ ਸਰਕਾਰ ਦੇ ਗਠਨ ਦੀ ਤਸਵੀਰ ਸਪੱਸ਼ਟ ਹੋਣ ਤੋਂ ਬਾਅਦ ਮੁੱਖ ਸਕੱਤਰ ਦੁਰਗਾਸ਼ੰਕਰ ਮਿਸ਼ਰਾ ਨੇ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਵਿੱਚ ਚੋਣ ਵਾਅਦੇ ਅਨੁਸਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਹੋਲੀ ਮੌਕੇ ਪਹਿਲਾ ਮੁਫ਼ਤ ਐਲਪੀਜੀ ਸਿਲੰਡਰ, 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਜਨਤਕ ਟਰਾਂਸਪੋਰਟ ਵਿੱਚ ਮੁਫ਼ਤ ਸਫ਼ਰ ਦੀ ਵਿਵਸਥਾ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਸਕੂਟੀ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਸ਼ਾਮਿਲ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਸਕੱਤਰ ਨੇ ਮਤਾ ਪੱਤਰ ਦੇ ਹਰੇਕ ਨੁਕਤੇ ਦਾ ਅਧਿਐਨ ਕੀਤਾ ਹੈ ਅਤੇ ਸਮਾਂ ਸੀਮਾ ਤੈਅ ਕਰਕੇ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਤਾ ਪੱਤਰ ਦੇ ਅਜਿਹੇ ਨੁਕਤਿਆਂ ਦੀ ਨਿਸ਼ਾਨਦੇਹੀ ਕੀਤੀ ਜਾਣੀ ਹੈ, ਜਿਨ੍ਹਾਂ 'ਤੇ ਤੁਰੰਤ ਕੰਮ ਸ਼ੁਰੂ ਕੀਤਾ ਜਾਣਾ ਹੈ।
ਇਸ ਤੋਂ ਇਲਾਵਾ ਅਜਿਹੇ ਪੁਆਇੰਟਾਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ 'ਤੇ ਅਗਲੇ ਇਕ ਮਹੀਨੇ ਵਿਚ ਕੰਮ ਸ਼ੁਰੂ ਕੀਤਾ ਜਾਣਾ ਹੈ। ਪੁਆਇੰਟਾਂ ਦੀ ਵੱਖਰੀ ਸੂਚੀ ਹੋਵੇਗੀ, ਜਿਨ੍ਹਾਂ 'ਤੇ ਕੁਝ ਸਮੇਂ ਬਾਅਦ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
ਅਧਿਕਾਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਹੋਲੀ ਅਤੇ ਦੀਵਾਲੀ 'ਤੇ ਦੋ ਮੁਫ਼ਤ ਐਲਪੀਜੀ ਸਿਲੰਡਰ ਦੇਣ ਦਾ ਵਾਅਦਾ ਕੀਤਾ ਹੈ। ਯੋਗੀ ਸਰਕਾਰ ਦੀ ਜ਼ਬਰਦਸਤ ਫ਼ਤਵਾ ਦੇ ਨਾਲ ਵਾਪਸੀ ਤੋਂ ਬਾਅਦ ਪਹਿਲੀ ਹੋਲੀ 17-18 ਮਾਰਚ ਨੂੰ ਪੈ ਰਹੀ ਹੈ।
ਅਜਿਹੇ 'ਚ ਇਸ ਵਾਅਦੇ ਨੂੰ ਲਾਗੂ ਕਰਨ ਲਈ ਤੁਰੰਤ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਰਾਜ ਵਿੱਚ ਲਗਭਗ 1 ਕਰੋੜ ਉੱਜਵਲਾ ਲਾਭਪਾਤਰੀ ਦੱਸੇ ਗਏ ਹਨ। ਇਸ 'ਤੇ ਕਰੀਬ 1000 ਕਰੋੜ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ। ਇਹ ਕਦੋਂ ਦਿੱਤਾ ਜਾਣਾ ਚਾਹੀਦਾ ਹੈ, ਇਸ ਬਾਰੇ ਫੈਸਲਾ ਮੁੱਖ ਮੰਤਰੀ ਨਾਲ ਸਲਾਹ ਕਰਕੇ ਲਿਆ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੋਰੋਨਾ ਪਾਬੰਦੀਆਂ ਹਟਾਉਣ ਦੇ ਹੁਕਮ