ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਲਾਈਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ Corona restrictions in Himachal Pradesh) ਗਈਆਂ ਹਨ। ਇਸ ਸਬੰਧ ਵਿਚ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਸ਼ੁੱਕਰਵਾਰ ਨੂੰ ਇਕ ਨੋਟੀਫਿਕੇਸ਼ਨ (Himachal Disaster Management Authority) ਵੀ ਜਾਰੀ ਕੀਤਾ ਹੈ। ਹਾਲਾਂਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਮਾਸਕ ਪਹਿਨਣ ਅਤੇ ਹੱਥਾਂ ਨੂੰ ਸਾਫ਼ ਰੱਖਣ ਦੇ ਹੁਕਮ ਜਾਰੀ ਰਹਿਣਗੇ।
ਸਰਕਾਰ ਮੁਤਾਬਿਕ ਮਾਸਕ ਨਾ ਪਾਉਣ ਵਾਲਿਆਂ 'ਤੇ ਜੁਰਮਾਨਾ ਲਗਾਇਆ ਜਾਵੇਗਾ। ਰਾਜ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮੱਦੇਨਜ਼ਰ, ਸਰਕਾਰ ਨੇ ਇਹ ਸਾਰੀਆਂ ਪਾਬੰਦੀਆਂ (Corona cases in Himachal) ਨੂੰ ਵਾਪਸ ਲੈਣ ਦਾ ਫੈਸਲਾ (Covid restrictions removed in Himachal) ਕੀਤਾ ਹੈ। ਇਸ ਸਬੰਧੀ ਪ੍ਰਮੁੱਖ ਸਕੱਤਰ ਮਾਲ ਓਂਕਾਰ ਸ਼ਰਮਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਸਥਿਤੀ ਦੀ ਨਿਗਰਾਨੀ ਕਰਨਗੇ।