ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇਕਰ ਕਿਸਾਨ ਸੰਗਠਨ ਤਿੰਨ ਦਸੰਬਰ ਤੋਂ ਪਹਿਲਾਂ ਗੱਲਬਾਤ ਕਰਨਾ ਚਾਹੁੰਦੇ ਹਨ, ਤਾਂ ਉਹ ਉਨ੍ਹਾਂ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਜਿਵੇਂ ਹੀ ਤੁਸੀ ਆਪਣਾ ਵਿਰੋਧ ਤੈਅ ਥਾਂ 'ਤੇ ਲੈ ਕੇ ਜਾਂਦੇ ਹੋ ਤਾਂ ਸਰਕਾਰ ਬਹੁਤ ਛੇਤੀ ਤੁਹਾਡੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਗੱਲਬਾਤ ਕਰੇਗੀ।
ਸ਼ਾਹ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਹ ਇਸ ਲਈ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹਨ।