ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਕਿਸਾਨ ਸੰਸਦ ਚਲਾਈ ਜਾ ਰਹੀ ਹੈ। ਕਿਸਾਨਾਂ ਦੀ ਇਸ ਸੰਸਦ 'ਚ ਵਿਰੋਧੀ ਧਿਰ ਦੀਆਂ ਪਾਰਟੀਆਂ ਸ਼ਾਮਲ ਹੋਣ ਪਹੁੰਚੀਆਂ ਹਨ। ਜਿਸ ਨੂੰ ਲੈਕੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵਲੋਂ ਉਨ੍ਹਾਂ 'ਤੇ ਤੰਜ ਕੱਸਿਆ ਹੈ।
ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਕਹਿਣਾ ਕਿ ਕਿਸਾਨ ਜਥੇਬੰਦੀਆਂ ਵਲੋਂ ਕਿਸੇ ਵੀ ਸਿਆਸੀ ਪਾਰਟੀਆਂ ਦੀ ਦਖ਼ਲਅੰਦਾਜ਼ੀ ਤੋਂ ਮਨਾਂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਵਿਰੋਧੀ ਪਾਰਟੀਆਂ ਵਲੋਂ ਰਾਜ ਸਭਾ ਅਤੇ ਲੋਕ ਸਭਾ 'ਚ ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਜਿਸ 'ਤੇ ਸਰਕਾਰ ਬਿਲਕੁਲ ਤਿਆਰ ਹੈ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਸੰਸਦ 'ਚ ਨਾ ਆ ਕੇ ਕਾਨੂੰਨਾਂ 'ਤੇ ਗੱਲ ਕਰਨ ਤੋਂ ਭੱਜ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਮੀਡੀਆ ਦੀ ਸੁਰਖੀਆਂ 'ਚ ਰਹਿਣਾ ਚਾਹੁੰਦੀਆਂ ਹਨ।