ਨਵੀਂ ਦਿੱਲੀ: ਕੌਮਾਂਤਰੀ ਮਹਿਲਾ ਦਿਵਸ ਮੌਕੇ 'ਤੇ ਦਿੱਲੀ ਮਹਿਲਾ ਕਮਿਸ਼ਨ ਵਲੋਂ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲੀ 80 ਸਾਲਾ ਦਾਦੀ ਮਹਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਦਾਦੀ ਮਹਿੰਦਰ ਕੌਰ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਝੰਡਾ ਲੈ ਕੇ ਵਿਰੋਧ ਕੀਤਾ ਗਿਆ ਸੀ।
ਦਿੱਲੀ ਦੇ ਮੁੱਖ ਮੰਤਰੀ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਿਹਾ ਕਿ ਦੁਨੀਆ ਦੇ ਹਰ ਖੇਤਰ 'ਚ ਆਪਣਾ ਲੋਹਾ ਮਨਵਾਉਣ ਵਾਲੀਆਂ ਮਹਿਲਾਵਾਂ ਦੀ ਸ਼ਕਤੀ ਦੀ ਮਹਾਨਤਾ, ਪ੍ਰਤਪਤੀਆਂ ਅਤੇ ਯੋਗਦਾਨ ਨੂੰ ਮੈਂ ਸਲਾਮ ਕਰਦਾ ਹਾਂ। ਇਸ ਮੌਕੇ ਮੁਸ਼ਕਿਲ ਹਲਾਤਾਂ 'ਚ ਦਲੇਰੀ ਅਤੇ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਸੀ, ਜਿਨ੍ਹਾਂ 'ਚ ਦਾਦੀ ਮਹਿੰਦਰ ਕੌਰ ਵੀ ਸ਼ਾਮਲ ਸੀ।