ਨਵੀਂ ਦਿੱਲੀ/ਗ੍ਰੇਟਰ ਨੋਇਡਾ: ਗ੍ਰੇਟਰ ਨੋਇਡਾ ਦੇ ਬਿਸਰਖ ਥਾਣਾ ਖੇਤਰ ਦੇ ਅਧੀਨ ਸ਼ੁੱਕਰਵਾਰ ਨੂੰ ਵਾਪਰੇ ਇੱਕ ਲਿਫਟ ਹਾਦਸੇ (Lift Accident) ਵਿੱਚ ਚਾਰ ਹੋਰ ਜ਼ਖਮੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 8 ਹੋ ਗਈ ਹੈ। ਇਸ ਦੌਰਾਨ ਹਸਪਤਾਲ ਵਿੱਚ ਦਾਖ਼ਲ ਇੱਕ ਹੋਰ ਜ਼ਖ਼ਮੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮ੍ਰਿਤਕਾਂ ਦਾ ਅੰਕੜਾ ਵਧਿਆ: ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਯਾਨੀ ਕੱਲ੍ਹ ਇੱਕ ਵੱਡਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗ੍ਰੇਟਰ ਨੋਇਡਾ ਵੈਸਟ ਦੀ ‘ਅਮਰਪਾਲੀ ਡ੍ਰੀਮ ਵੈਲੀ’ ਸੁਸਾਇਟੀ ਦੀ ਉਸਾਰੀ ਅਧੀਨ ਇਮਾਰਤ ਤੋਂ ਯਾਤਰੀ ਲਿਫਟ ਡਿੱਗ ਗਈ। ਇਮਾਰਤ ਦੀ ਲਿਫਟ ਅਚਾਨਕ ਟੁੱਟ ਗਈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਲਿਫਟ ਵਿੱਚ ਨੌਂ ਲੋਕ ਸਵਾਰ ਸਨ। ਇਸ ਹਾਦਸੇ 'ਚ 4 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 5 ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਨ੍ਹਾਂ 'ਚੋਂ ਚਾਰ ਲੋਕਾਂ ਦੀ ਸ਼ਨੀਵਾਰ ਨੂੰ ਇਲਾਜ ਦੌਰਾਨ ਮੌਤ (Death Toll Increases) ਹੋ ਗਈ। ਇੱਕ ਗੰਭੀਰ ਜ਼ਖਮੀ ਮਜ਼ਦੂਰ ਅਜੇ ਵੀ ਜ਼ੇਰੇ ਇਲਾਜ ਹੈ। ਮੇਰਠ ਦੇ ਅਜਰਾਨਾ ਪਿੰਡ ਦੇ ਰਹਿਣ ਵਾਲੇ ਕੈਫ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।