ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਰਾਜੋਰੀ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਜਸਬੀਰ ਸਿੰਘ 'ਤੇ ਗ੍ਰਨੇਡ ਨਾਲ ਹਮਲਾ ਹੋਇਆ ਹੈ। ਇਸ ਹਮਲੇ ਨਾਲ ਉਹਨਾਂ ਦੇ ਪਰਿਵਾਰ ਦੇ 4 ਮੈਂਬਰ ਜ਼ਖ਼ਮੀ ਹੋਏ ਹਨ ਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਮਲੇ 'ਚ ਇੱਕ ਪਰਿਵਾਰ ਦੇ 4 ਮੈਬਰ ਜ਼ਖਮੀ ਹੋ ਗਏ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸੂਤਰਾਂ ਨੇ ਦੱਸਿਆ ਕਿ ਧਮਾਕਾ ਉਸ ਸਮੇਂ ਹੋਇਆ ਜਦੋਂ ਪਰਿਵਾਰਕ ਮੈਂਬਰ ਆਪਣੇ ਘਰ ਦੇ ਸਾਹਮਣੇ ਬੈਠੇ ਸਨ।
ਇਸ ਧਮਾਕੇ ਵਿੱਚ ਜ਼ਖਮੀ ਹੋਏ ਚਾਰ ਪਰਿਵਾਰਕ ਮੈਂਬਰਾਂ ਨੂੰ ਇਲਾਜ ਲਈ ਰਾਜੌਰੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।