ਰੀਵਾ: ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ (Guinness Book of World Records) 'ਚ ਆਪਣਾ ਨਾਂ ਦਰਜ ਕਰਵਾਉਣ ਵਾਲੀ ਸ਼ੈੱਫ ਲਤਾ ਟੰਡਨ ਨੇ ਆਪਣੇ ਪਤੀ ਮੋਹਿਤ ਟੰਡਨ ਖਿਲਾਫ ਸਿਵਲ ਲਾਈਨ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸਨ। ਉਹ ਉਸ 'ਤੇ ਤਲਾਕ ਲੈਣ ਲਈ ਦਬਾਅ ਪਾ ਰਿਹਾ ਹੈ, ਜਿਸ ਕਾਰਨ ਉਹ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਪੁਲਿਸ ਤੋਂ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਪਤੀ 'ਤੇ ਗੰਭੀਰ ਦੋਸ਼:ਸ਼ੈੱਫ ਲਤਾ ਟੰਡਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਤੀ ਮੋਹਿਤ ਟੰਡਨ ਦੇ ਘਰ ਗਈ ਸੀ ਪਰ ਉਸ ਨੇ ਉਸ ਨੂੰ ਗੰਦੇ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਬੇਇੱਜ਼ਤ ਕੀਤਾ ਅਤੇ ਘਰੋਂ ਬਾਹਰ ਕੱਢ ਦਿੱਤਾ। ਉਸ ਨੇ ਦੱਸਿਆ ਕਿ ਪਤੀ ਦੇ ਚਾਰ ਮਹੀਨਿਆਂ ਤੋਂ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਹਨ। ਜਦੋਂ ਉਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਸਾਰਿਆਂ ਨੇ ਮਿਲ ਕੇ ਮੋਹਿਤ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਕਿਸੇ ਦੀ ਗੱਲ ਨਹੀਂ ਸੁਣੀ ਅਤੇ ਉਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।