ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2002 ’ਚ ਗੁਜਰਾਤ ਦੰਗਿਆਂ ਵਿੱਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇਣ ਵਾਲੀ ਐਸਆਈਟੀ ਦੀ ਰਿਪੋਰਟ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਜ਼ਾਕਿਆ ਜਾਫਰੀ ਵੱਲੋਂ ਦਾਇਰ ਕੀਤੀ ਗਈ ਸੀ। ਅਦਾਲਤ ਨੇ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਸਹੀ ਮੰਨਿਆ ਹੈ। ਜ਼ਾਕਿਆ ਜਾਫਰੀ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਹੈ।
ਜਸਟਿਸ ਏਐਮ ਖਾਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਸੱਤ ਮਹੀਨੇ ਪਹਿਲਾਂ 9 ਦਸੰਬਰ 2021 ਨੂੰ ਜ਼ਕੀਆ ਜਾਫ਼ਰੀ ਦੀ ਪਟੀਸ਼ਨ 'ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।