ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਚੋਣ ਕਮਿਸ਼ਨ ਨੇ ਤਰੀਕਾਂ ਦਾ ਐਲਾਨ ਕਰ ਦਿੱਤਾ। ਚੋਣ ਕਮਿਸ਼ਨ ਨੇ 47 ਵਾਰਚਡਾਂ ਵਿੱਚ ਚੋਣਾਂ ਲਈ 25 ਅਪ੍ਰੈਲ ਦੀ ਤਰੀਕ ਨਿਰਧਾਰਿਤ ਕੀਤੀ ਹੈ ਅਤੇ ਵੋਟਾਂ ਦੀ ਗਿਣਤੀ 28 ਅਪ੍ਰੈਲ ਨੂੰ ਹੋਵੇਗੀ। ਦਿੱਲੀ ਗੁਰਦਵਾਰਾ ਚੋਣ ਕਮਿਸ਼ਨ ਨੇ ਇਸ ਸਬੰਧ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਿਸ ਤਹਿਤ 31 ਮਾਰਚ ਯਾਨੀ ਕੱਲ੍ਹ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।
DSGMC ਚੋਣਾਂ ਦਾ ਐਲਾਨ, 25 ਅਪ੍ਰੈਲ ਨੂੰ ਵੋਟਿੰਗ
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਚੋਣ ਕਮਿਸ਼ਨ ਨੇ ਤਰੀਕਾ ਦਾ ਐਲਾਨ ਕਰ ਦਿੱਤਾ। ਚੋਣ ਕਮਿਸ਼ਨ ਨੇ 47 ਵਾਰਚਡਾਂ ਵਿੱਚ ਚੋਣਾਂ ਲਈ 25 ਅਪ੍ਰੈਲ ਦੀ ਤਰੀਕ ਨਿਰਧਾਰਿਤ ਕੀਤੀ ਹੈ ਅਤੇ ਵੋਟਾਂ ਦੀ ਗਿਣਤੀ 28 ਅਪ੍ਰੈਲ ਨੂੰ ਹੋਵੇਗੀ। ਦਿੱਲੀ ਗੁਰਦਵਾਰਾ ਚੋਣ ਕਮਿਸ਼ਨ ਨੇ ਇਸ ਸਬੰਧ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਿਸ ਤਹਿਤ 31 ਮਾਰਚ ਯਾਨੀ ਕੱਲ੍ਹ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।
ਮਿਲੀ ਜਾਣਕਾਰੀ ਮੁਤਾਬਕ 31 ਮਾਰਚ ਨੂੰ ਨਾਮਜ਼ਦਗੀਆਂ ਦੀ ਪ੍ਰੀਕ੍ਰਿਆ ਸ਼ੁਰੂ ਹੋ ਜਾਵੇਗੀ ਜਿਸ ਦੀ ਆਖ਼ਰੀ ਮਿਤੀ 7 ਅਪ੍ਰੈਲ ਹੈ। 8 ਅਪ੍ਰੈਲ ਨੂੰ ਸਕਰੂਟਨੀ ਅਤੇ 10 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ ਤਹਿ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਸਿੱਖ ਸੰਗਤ ਨਾਲ ਸਬੰਧ ਰੱਖਣ ਵਾਲੀਆਂ ਸਿਆਸੀ ਪਾਰਟੀਆਂ ਗੁਰਦਵਾਰਾ ਚੋਣਾਂ ਵਿੱਚ ਹਿੱਸਾ ਲੈਣ ਲਈ ਪੱਬਾਂਭਾਰ ਹੋ ਚੁੱਕੀਆਂ ਹਨ। ਨਾਮਜ਼ਦੀਆਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਲੜਣ ਅਤੇ ਨਾ ਲੜਣ ਦੀਆਂ ਕਿਆਸਅਰਾਈਆਂ ਉਤੇ ਚੋਣ ਕਮਿਸ਼ਨ ਫ਼ੈਸਲਾ ਲਵੇਗਾ। ਉਧਰ ਸ਼੍ਰੋਮਣੀ ਅਕਾਲੀ ਦਲ ਅਤੇ ਜਾਗੋ ਪਾਰੀ ਪਹਿਲਾਂ ਹੀ ਜਿੱਤ ਦਾ ਦਾਅਵਾ ਕਰ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੀ ਚੋਣਾਂ ਨੂੰ ਲੈ ਪੂਰੀ ਤਰ੍ਹਾਂ ਆਸਵੰਦ ਹੈ।