ਸੋਨੀਪਤ: ਹਰਿਆਣਾ ਅਤੇ ਪੰਜਾਬ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਖ਼ਤਮ ਹੋ ਗਿਆ ਹੈ। ਫਿਲਹਾਲ ਮੀਟਿੰਗ ਵਿੱਚ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ। ਦੂਜੇ ਪਾਸੇ ਬੀ.ਕੇ.ਯੂ. ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸ਼ਰਤਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।
ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕਿਸਾਨਾਂ ਨੇ ਫ਼ੈਸਲਾ ਲਿਆ ਹੈ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਸ਼ਰਤ ਨਾਲ ਕੋਈ ਗੱਲ ਨਹੀਂ ਹੋਵੇਗੀ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਚਢੂਨੀ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮੰਗ ਨੂੰ ਜਲਦੀ ਤੋਂ ਜਲਦੀ ਮੰਨ ਲਿਆ ਜਾਵੇ।