ਪੰਜਾਬ

punjab

ETV Bharat / bharat

ਸੰਤ ਬਾਬਾ ਰਾਮ ਸਿੰਘ ਦੀ ਕੁਰਬਾਨੀ ਨੂੰ ਨਹੀਂ ਜਾਣ ਦਿਆਂਗੇ ਵਿਅਰਥ: ਚਢੂਨੀ

ਗੁਰਨਾਮ ਸਿੰਘ ਚਢੂਨੀ ਸੰਤ ਬਾਬਾ ਰਾਮ ਸਿੰਘ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਸਿੰਗੜਾ ਗੁਰਦੁਆਰਾ ਸਾਹਿਬ ਪਹੁੰਚੇ। ਇਥੇ ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਸ਼ਹਾਦਤ ਦੇ ਕਰਜ ਨੂੰ ਕਦੇ ਲਾਇਆ ਨਹੀਂ ਜਾ ਸਕਦਾ। ਉਹ ਇੱਕ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਦੂਜਿਆਂ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਸੰਤ ਬਾਬਾ ਰਾਮ ਸਿੰਘ ਦੀ ਕੁਰਬਾਨੀ ਨੂੰ ਨਹੀਂ ਜਾਣ ਦੀਆਂਗੇ ਵਿਅਰਥ: ਚਢੂਨੀ
ਸੰਤ ਬਾਬਾ ਰਾਮ ਸਿੰਘ ਦੀ ਕੁਰਬਾਨੀ ਨੂੰ ਨਹੀਂ ਜਾਣ ਦੀਆਂਗੇ ਵਿਅਰਥ: ਚਢੂਨੀ

By

Published : Dec 18, 2020, 2:13 PM IST

ਕਰਨਾਲ: ਬਾਬਾ ਰਾਮ ਸਿੰਘ ਦਾ ਅੰਤਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਰੱਖਿਆ ਗਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਵੀ ਉਨ੍ਹਾਂ ਦੇ ਅੰਤਮ ਦਰਸ਼ਨਾਂ ਲਈ ਪਹੁੰਚੇ। ਇਥੇ ਪਹੁੰਚਦਿਆਂ ਉਨ੍ਹਾਂ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਨੇ ਇਹ ਕੁਰਬਾਨੀ ਸਿਰਫ ਕਿਸਾਨਾਂ ਲਈ ਹੀ ਨਹੀਂ ਬਲਕਿ ਸਮੁੱਚੇ ਸਮਾਜ ਲਈ ਦਿੱਤੀ ਹੈ। ਅਜਿਹੀ ਸਥਿਤੀ ਵਿਚ ਅਸੀਂ ਉਨ੍ਹਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ।

ਸੰਤ ਬਾਬਾ ਰਾਮ ਸਿੰਘ ਦੀ ਕੁਰਬਾਨੀ ਨੂੰ ਨਹੀਂ ਜਾਣ ਦੀਆਂਗੇ ਵਿਅਰਥ: ਚਢੂਨੀ

ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕਿਸਾਨਾਂ ਦਾ ਦੁੱਖ ਬਾਬਾ ਜੀ ਤੋਂ ਨਹੀਂ ਵੇਖਿਆ ਗਿਆ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਰਵੱਈਏ ਤੋਂ ਤੰਗ ਆ ਕੇ ਆਪਣੀ ਸ਼ਾਹਦਤ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਸਾਰੇ ਲਿਡਰ ਤੇ ਮੈਂਬਰ ਅੱਜ ਇਥੇ ਪਹੁੰਚ ਰਹੇ ਹਨ। ਜੋ ਬਾਬਾ ਸੰਤ ਰਾਮ ਸਿੰਘ ਦੇ ਅੰਤਮ ਸਸਕਾਰ ਵਿੱਚ ਸ਼ਾਮਿਲ ਹੋਣਗੇ।

ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਸਾਰੇ ਵੀਰ ਭਰਾ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਅਤੇ ਕੋਈ ਵੀ ਵਿਅਕਤੀ ਭਾਵਨਾਤਮਕ ਅਤੇ ਗਲਤ ਕਦਮ ਨਾ ਚੁੱਕੇ।

ਗੁਰਨਾਮ ਸਿੰਘ ਚਢੂਨੀ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾ ਪ੍ਰਧਾਨ ਹਨ। ਹਰਿਆਣਾ ਵਿੱਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਵਿੱਚ ਉਨ੍ਹਾਂ ਦੀ ਬਹੁਤ ਵੱਡੀ ਭੂਮਿਕਾ ਹੈ ਅਤੇ ਉਹ ਸ਼ੁਰੂ ਤੋਂ ਹੀ ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਹੋਏ ਹਨ।

ABOUT THE AUTHOR

...view details