ਉੱਤਰ ਪ੍ਰਦੇਸ਼:ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦਾ ਪ੍ਰਕਾਸ਼ ਪੁਰਬ ਅੱਜ ਪੂਰੇ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ 552ਵਾਂ ਪ੍ਰਕਾਸ਼ ਪੁਰਬ (552nd Prakash Purab) ਮਨਾਇਆ ਜਾ ਰਿਹਾ ਹੈ। ਇਸੇ ਕੜੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਗਰਾ (Agra) ਦੇ ਸਾਰੇ ਗੁਰਦੁਆਰਿਆਂ ਨੂੰ ਸਜਾਇਆ ਗਿਆ ਹੈ।
ਪ੍ਰਕਾਸ਼ ਪੁਰਬ (parkash purab) ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਪਰ ਇਸ ਕੜੀ ਵਿੱਚ ਸਿੱਖ ਧਰਮ ਦੀ ਸਥਾਪਨਾ ਕਰਨ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਆਗਰਾ ਵਿੱਚ ਰਹਿ ਕੇ ਵੀ ਲੋਕਾਂ ਦੇ ਦੁੱਖਾਂ ਦਾ ਨਿਵਾਰਨ ਕੀਤਾ ਸੀ। ਲੋਹਾ ਮੰਡੀ ਗੁਰਦੁਆਰੇ ਦੇ ਸਕੱਤਰ ਬੰਟੀ ਗਰੋਵਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ 3 ਦਿਨ ਪੀਲੂ ਦੇ ਦਰੱਖਤ ਹੇਠਾਂ ਰਹਿ ਕੇ ਇੱਕ ਮਾਂ ਦੇ ਪੁੱਤਰ ਨੂੰ ਤੰਦਰੁਸਤ ਵੀ ਕੀਤਾ ਸੀ। ਜਿਸ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਉਪਰੰਤ ਇੱਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ।