ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ
Guru Nanak Gurpurab 2021: ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ
ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ
" ਸਿੱਖ ਧਰਮ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਅਨੁਸਾਰ ਸਭ ਨੂੰ ਪ੍ਰਮਾਤਮਾ ਦਾ ਨਾਮ ਜਪਣ ਦੀ ਅਤੇ ਵੰਡ ਕੇ ਛਕਣ ਦੀ ਸਿੱਖਿਆ ਦਿੱਤੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਕਹਿਣਾ ਹੈ ਕਿ ਸਾਰਿਆਂ ਨੂੰ ਦੱਸਾਂ ਨੌਹਾਂ ਦੀ ਕਿਰਤ ਕਰਨੀ ਚਾਹੀਦੀ ਹੈ ਅਤੇ ਸਭ ਨੂੰ ਹੱਕ ਹਲਾਲ ਦੀ ਕਮਾਈ ਖਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਵੰਡ ਕੇ ਛਕਣਾ ਚਾਹੀਦਾ ਹੈ। ਇਸ ਵਿੱਚ ਹੀ ਰੱਬ ਦੀ ਭਗਤੀ ਹੈ। ਸ਼੍ਰੀ ਗੁਰੂ ਨਾਨਕ ਜੀ ਨੇ ਆਪਣੀਆਂ ਉਦਾਸੀਆਂ ਦੌਰਾਨ ਇਹ ਸਿੱਖਿਆ ਵੀ ਦਿੱਤੀ ਕਿ ਮੂਰਤੀ ਪੂਜਾ ਵਿੱਚ ਕੁਝ ਨਹੀਂ ਰੱਖਿਆ, ਕਿਉਂਕਿ ਪ੍ਰਮਾਤਮਾ ਕਣ-ਕਣ ਵਿੱਚ ਵਸਿਆ ਹੋਇਆ ਹੈ ਤੇ ਰੱਬ ਨੂੰ ਮੂਰਤੀਆਂ ਵਿੱਚੋਂ ਨਹੀਂ ਸਗੋਂ ਆਪਣੇ ਮਨਾਂ ਵਿੱਚੋਂ ਲੱਭਣ ਦੀ ਲੋੜ ਹੈ। ਇਸ ਲਈ ਗੂਰੂ ਜੀ ਨੇ ਹਮੇਸ਼ਾਂ ਹੀ ਮੂਰਤੀ ਪੂਜਾ ਦਾ ਖੰਡਨ ਕੀਤਾ। "