ਦਿੱਲੀ/ਵਾਰਾਨਸੀ: ਗਿਆਨਵਾਪੀ ਮਸਜਿਦ ਨੂੰ ਲੈ ਕੇ ਵਿਵਾਦ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਵਾਰਾਣਸੀ ਦੀ ਅੰਜੁਮਨ ਇਨਾਜ਼ਾਨੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਨੇ ਹੇਠਲੀ ਅਦਾਲਤ ਵੱਲੋਂ ਜਾਰੀ ਮਸਜਿਦ ਪਰਿਸਰ ਦੇ ਸਰਵੇਖਣ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਸਟਿਸ ਚੰਦਰਚੂੜ ਅਤੇ ਜਸਟਿਸ ਨਰਸਿਮਹਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਵੀਰਵਾਰ ਨੂੰ, ਜਸਟਿਸ ਡੀਵਾਈ ਚੰਦਰਚੂੜ, ਸੂਰਿਆ ਕਾਂਤ ਅਤੇ ਪੀਐਸ ਨਰਸਿਮਹਾ ਦੀ ਬੈਂਚ ਨੂੰ ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਨੇ ਦੱਸਿਆ ਕਿ ਸਿਵਲ ਕੇਸ ਵਿੱਚ ਹਿੰਦੂ ਸ਼ਰਧਾਲੂਆਂ ਵੱਲੋਂ ਪੇਸ਼ ਹੋਏ ਮੁੱਖ ਵਕੀਲ ਹਰੀ ਸ਼ੰਕਰ ਜੈਨ ਦੀ ਤਬੀਅਤ ਖਰਾਬ ਹੈ।