ਨਵੀਂ ਦਿੱਲੀ: ਕਿਸਾਨ ਦਾ ਵੱਡਾ ਕਾਫਲਾ ਦਿੱਲੀ ਹੱਦਾਂ 'ਤੇ ਪਹੁੰਚ ਗਿਆ ਹੈ। ਸ਼ਨਿੱਚਰਵਾਰ ਨੂੰ ਕਿਸਾਨਾਂ ਨੇ ਜੰਤਰ-ਮੰਤਰ ਨੇੜੇ ਡਾਕ ਭਵਨ ਦੇ ਸਾਹਮਣੇ ਅੱਧੇ ਨੰਗੇ ਹੋ ਕੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸੜਕਾਂ 'ਤੇ ਉੱਤਰ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਜੰਤਰ-ਮੰਤਰ ਵਿਖੇ ਕਿਸਾਨਾਂ ਨੇ ਅਰਧ-ਨਗਨ ਹੋ ਕੀਤਾ ਪ੍ਰਦਰਸ਼ਨ, 50 ਕਿਸਾਨ ਗ੍ਰਿਫ਼ਤਾਰ
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਅਰਧ-ਨਗਨ ਹੋ ਕੇ ਜੰਤਰ-ਮੰਤਰ ‘ਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ, ਦਿੱਲੀ ਪੁਲਿਸ ਨੇ ਲਗਭਗ 50 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫ਼ੋਟੋ
ਜੰਤਰ ਮੰਤਰ ਵਿਖੇ ਕਿਸਾਨਾਂ ਨੇ ਸੜਕਾਂ ‘ਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ, ਦਿੱਲੀ ਪੁਲਿਸ ਨੇ ਲਗਭਗ 50 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ। ਦੱਸ ਦਈਏ ਕਿ ਕਿਸਾਨ ਅਜੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਉਹ ਦਿੱਲੀ ਆ ਕੇ ਕੇਂਦਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦੀ ਮੰਗ ਕਰ ਰਹੇ ਹਨ।