ਗਾਂਧੀਨਗਰ:ਗੁਜਰਾਤ ਵਿੱਚ ਪਾਟੀਦਾਰ ਨੇਤਾ ਹਾਰਦਿਕ ਪਟੇਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਅਹਿਮਦਾਬਾਦ ਸਥਿਤ ਭਾਜਪਾ ਹੈੱਡਕੁਆਰਟਰ ਕਮਲਮ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਸ਼ਾਮਲ ਹੋਏ। ਹਾਰਦਿਕ ਪਟੇਲ ਭਾਜਪਾ ਨੇਤਾ ਨਿਤਿਨ ਪਟੇਲ, ਗੁਜਰਾਤ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਵਿੱਚ ਕੁਝ ਹੋਰ ਪਾਟੀਦਾਰ ਆਗੂ ਹਨ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਛੱਡ ਦੇਣਗੇ।
ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਪੀਐਮ ਮੋਦੀ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਅੱਜ ਤੋਂ ਇਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਿਹਾ ਹਾਂ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਲਈ ਕੰਮ ਕਰਾਂਗਾ। ਦੱਸ ਦਈਏ ਕਿ ਉਨ੍ਹਾਂ ਨੇ ਹਾਲ ਹੀ 'ਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ।