ਚੰਡੀਗੜ੍ਹ:ਕੈਪਟਨ ਅਮਰਿੰਦਰ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ “ਇੱਕ ਨੌਕਰੀ ਤੋਂ ਬਾਹਰ ਹੋਏ ਵਿਧਾਇਕ (An MLA dismissed from job), ਜਿਸ ਨੂੰ ਬਾੜਮੇਰ ਵਿੱਚ ਕਮਲੇਸ਼ ਪ੍ਰਜਾਪਤ ਦੇ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ (Nominated as accused in murder case) ਕੀਤੇ ਜਾਣ ਕਾਰਨ ਰਾਜਸਥਾਨ ਵਿੱਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਜਿਸ ਦੇ ਇਸ ਸਾਰੇ ਮਾਮਲੇ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀ.ਬੀ.ਆਈ. ਨੂੰ ਸੌਂਪ ਦਿੱਤਾ (Ashok Gehlot handed over the case to CBI) ਹੈ, ਨੂੰ ਕੋਈ ਵੀ ਸਪੱਸ਼ਟੀਕਰਨ ਦੇਣ ਦੀ ਲੋੜ ਨਹੀਂ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਮੈਂ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਜਾਂ ਭਾਜਪਾ ਨਾਲ ਕੋਈ ਸਾਂਝੇਦਾਰੀ ਰੱਖਦਾ ਤਾਂ ਮੈਂ ਕਿਸਾਨ ਅੰਦੋਲਨ ਦੀ ਹਮਾਇਤ ਨਾ ਕਰਦਾ ਅਤੇ ਨਾ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਇਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਦੀ ਮੰਗ ਕਰਦਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਹੁੰਦਾ ਸੀ ਅਤੇ ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਵੀ ਆਪਣੇ ਕੇਂਦਰੀ ਹਮਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ।
ਕੈਪਟਨ ਨੇ ਚੌਧਰੀ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਇੱਥੋਂ ਤੱਕ ਕਿ ਤੁਹਾਡਾ ਨਵਾਂ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਦਾ ਹੈ ਅਤੇ ਤੁਹਾਡੇ ਮੂਰਖਤਾ ਪੂਰਨ ਤਰਕ ਮੁਤਾਬਕ ਤਾਂ ਉਸ ਨੂੰ ਵੀ ਭਾਜਪਾ ਨਾਲ ਸਮਝੌਤਾ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਬਰਖਾਸਤ ਕੀਤੇ ਜਾਣ ਦੀ ਉਡੀਕ ਕਰਨੀ ਚਾਹੀਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਇੰਚਾਰਜ ਨੇ ਸੂਬੇ ਨੂੰ ਆਪਣਾ ਪੱਕਾ ਟਿਕਾਣਾ ਬਣਾਇਆ ਹੈ।