ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸਿਆਸੀ ਡਰਾਮੇ ’ਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸੀ ਆਗੂ ਗਾਂਧੀ ਦੇ ਨਾਲ ਮੁਲਾਕਾਤ ਕੀਤੀ। ਹਰੀਸ਼ ਰਾਵਤ ਅਤੇ ਰਾਹੁਲ ਗਾਂਧੀ ਦੀ ਇਹ ਮੁਲਾਕਾਤ ਤਕਰੀਬਨ ਡੇਢ ਘੰਟੇ ਚੱਲੀ।
ਇਸ ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ ਕਿ ਅਗਲੇ 2 ਤੋਂ 3 ਦਿਨ ਚ ਚੰਡੀਗੜ੍ਹ ਆਉਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨਗੇ।
ਪੰਜਾਬ ਮਾਮਲਿਆਂ ’ਤੇ ਕੀਤੀ ਚਰਚਾ
ਹਰੀਸ਼ ਰਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਬਹੁਤ ਹੀ ਛੋਟੀ ਮੁਲਾਕਾਤ ਹੋਈ ਹੈ। ਉਨ੍ਹਾਂ ਵੱਲੋਂ ਪੰਜਾਬ ਚ ਜੋ ਸਥਿਤੀ ਹੈ ਉਸ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਭ ਕੁਝ ਦੱਸ ਚੁੱਕੇ ਹਨ। ਇੰਚਾਰਜ ਅਹੁਦੇ ਵਿੱਚ ਤਬਦੀਲੀ ਦੇ ਸਬੰਧ ਚ ਰਾਵਤ ਨੇ ਕਿਹਾ ਕਿ ਕਾਂਗਰਸ ਚ ਪਾਰਟੀ ਜੋ ਵੀ ਫੈਸਲਾ ਲੈਂਦੀ ਹੈ ਉਹ ਆਖਿਰੀ ਫੈਸਲਾ ਹੁੰਦਾ ਹੈ। ਜਦੋ ਤੱਕ ਉਹ ਉਨ੍ਹਾਂ ਨੂੰ ਕਹਿਣਗੇ ਉਸ ਸਮੇਂ ਤੱਕ ਉਹ ਆਪਣਾ ਕੰਮ ਕਰਦੇ ਰਹਿਣਗੇ।