ਨਵੀਂ ਦਿੱਲੀ:ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਵੀਂ ਪਾਰਟੀ ਬਣਾਈ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸੂਬਾ ਰੱਖਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਤੋਂ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ।
ਵੀਰਵਾਰ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਦਿਆਂ ਇਸ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸੇ ਵੀ ਸਿਆਸੀ ਪਾਰਟੀ ਦੇ ਝੰਡੇ ਹੇਠ ਕੰਮ ਨਹੀਂ ਕਰੇਗੀ। ਇਸੇ ਨੂੰ ਮੁੱਖ ਰੱਖਦਿਆਂ ਇਸ ਪਾਰਟੀ ਦਾ ਗਠਨ ਕੀਤਾ ਗਿਆ ਹੈ।
ਕਾਲਕਾ ਨੇ ਕਿਹਾ ਹੈ ਕਿ ਦਿੱਲੀ ਵਿੱਚ ਸਿਆਸੀ ਸਮੀਕਰਨ ਅਜਿਹੇ ਬਣ ਗਏ ਹਨ ਕਿ ਧਾਰਮਿਕ ਸੰਸਥਾਵਾਂ ਨੂੰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਮਿਲ ਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਨਾ ਹੋ ਕੇ ਵੱਖਰੀ ਪਾਰਟੀ ਬਣਾਉਣ ਦਾ ਫੈਸਲਾ ਕੀਤਾ ਹੈ।