ਦਿੱਲੀ:ਹਰਮੀਤ ਸਿੰਘ ਕਾਲਕਾ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਨਵੇਂ ਪ੍ਰਧਾਨ ਵਜੋਂ ਚੋਣ ਕੀਤੀ (Harmeet Singh Kalka has been elected the president of DSGMC) ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਨ, ਜੋ ਕਿ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਹੁਣ ਹਰਮੀਤ ਸਿੰਘ ਕਾਲਕਾ ਨੂੰ ਪ੍ਰਧਾਨ ਵੱਜੋਂ ਚੁਣਿਆ ਗਿਆ ਹੈ।
ਇਹ ਵੀ ਪੜੋ:ਮਾਈਨਿੰਗ ਮਾਮਲੇ ’ਚ ਚੰਨੀ ਦਾ ਮਜੀਠੀਆ ਨੂੰ ਠੋਕਵਾਂ ਜਵਾਬ !
ਆਖ਼ਰਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਦੇਰ ਰਾਤ ਸਮਾਪਤ ਹੋ ਗਈ। ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਕਮੇਟੀ ਦਾ ਚੇਅਰਮੈਨ ਚੁਣ ਲਿਆ ਗਿਆ ਪਰ ਇਸ ਦੌਰਾਨ ਸ਼ਨੀਵਾਰ ਨੂੰ ਦਿਨ ਭਰ ਹੰਗਾਮਾ ਹੁੰਦਾ ਰਿਹਾ। ਇਸ ਦੇ ਨਾਲ ਹੀ ਅੱਧੀ ਰਾਤ ਨੂੰ ਪੁਲਿਸ ਫੋਰਸ ਵੀ ਇਸ ਅੰਦਰੂਨੀ ਚੋਣ ਨੂੰ ਕਰਵਾਉਣ ਲਈ ਪਹੁੰਚ ਗਈ।
ਉਧਰ, ਪੁਲੀਸ ਦੇ ਦਖ਼ਲ ਮਗਰੋਂ ਹੋਰਨਾਂ ਧਿਰਾਂ ਵੱਲੋਂ ਵੀ ਵਿਰੋਧ ਪ੍ਰਗਟਾਇਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਵੋਟਿੰਗ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਬਰਦਸਤੀ ਬਾਹਰ ਕੱਢ ਦਿੱਤਾ ਗਿਆ। ਅੰਦਰ ਸਿਰਫ਼ ਹਾਕਮ ਧਿਰ ਦੇ ਲੋਕ ਹੀ ਮੌਜੂਦ ਸਨ। ਪ੍ਰਧਾਨ ਦੇ ਅਹੁਦੇ ਲਈ ਹੋਈ ਵੋਟਿੰਗ ਨੂੰ ਲੈ ਕੇ ਦਿਨ ਭਰ ਸਥਿਤੀ ਤਣਾਅਪੂਰਨ ਬਣੀ ਰਹੀ ਅਤੇ ਪਾਠ ਵੀ ਕਰਵਾਏ ਗਏ। ਸ਼ਨਿਚਰਵਾਰ ਸਵੇਰ ਤੋਂ ਹੀ ਅਸਥਾਈ ਚੇਅਰਮੈਨ ਦੇ ਅਹੁਦੇ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਹਮਣੇ ਆਉਂਦੇ ਹੀ ਅਕਾਲੀ ਦਲ ਬਾਦਲ ਦੇ ਮੈਂਬਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਫਿਰ ਇਸ ਅਹੁਦੇ ਲਈ ਗੁਰਦੇਵ ਸਿੰਘ ਦਾ ਨਾਂ ਆਇਆ। ਫਿਰ ਚੋਣ ਪ੍ਰਕਿਰਿਆ ਅੱਗੇ ਵਧਣ ਤੋਂ ਬਾਅਦ ਅਕਾਲੀ ਦਲ ਬਾਦਲ ਵੱਲੋਂ ਹਰਮੀਤ ਸਿੰਘ ਕਾਲਕਾ ਦੇ ਨਾਂ ਦੀ ਤਜਵੀਜ਼ ਰੱਖੀ ਗਈ।
ਦੂਜੇ ਪਾਸੇ ਸੰਯੁਕਤ ਵਿਰੋਧੀ ਧਿਰ ਵੱਲੋਂ ਪਰਮਜੀਤ ਸਿੰਘ ਸਰਨਾ ਪ੍ਰਧਾਨ ਦੀ ਚੋਣ ਲਈ ਪੇਸ਼ ਹੋਏ। ਇਸ ਤੋਂ ਬਾਅਦ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਪਰ ਜਿਵੇਂ ਹੀ ਦੂਜੀ ਵੋਟ ਪਾਉਣ ਆਏ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਆਪਣੇ ਹੱਥ 'ਚ ਪਰਚੀ ਦਿਖਾਉਂਦੇ ਹੋਏ ਕਿਹਾ ਕਿ ਉਹ ਆਪਣੀ ਵੋਟ ਪਾ ਰਹੇ ਹਨ ਤਾਂ ਕਾਫੀ ਵਿਰੋਧ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਹੰਗਾਮਾ ਹੋਇਆ ਅਤੇ ਫਿਰ ਵੋਟਿੰਗ ਰੋਕ ਦਿੱਤੀ ਗਈ। ਫਿਰ ਧਰਨਾ ਜਾਰੀ ਰਿਹਾ ਪਰ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ। ਰਾਤ ਨੂੰ ਭਾਰੀ ਪੁਲਿਸ ਬਲ ਉੱਥੇ ਪੁੱਜਣ 'ਤੇ ਵਿਰੋਧੀ ਪਾਰਟੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਉਥੇ ਸੱਤਾਧਾਰੀ ਪਾਰਟੀ ਦੇ ਲੋਕਾਂ ਨੇ ਦਿੱਲੀ ਪੁਲਿਸ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਫਿਰ ਵਿਰੋਧੀ ਪਾਰਟੀ ਦੇ ਮੈਂਬਰਾਂ ਨੂੰ ਬਾਹਰ ਕੱਢ ਦਿੱਤਾ।
ਕਾਲਕਾ ਨੇ ਲੋਕਾਂ ਦਾ ਕੀਤਾ ਧੰਨਵਾਦ