ਨਵੀਂ ਦਿੱਲੀ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ (central service rules for Chandigarh UT)ਦੇ ਹਾਲ ਹੀ ਵਿੱਚ ਕੀਤੇ ਗਏ ਐਲਾਨ ਦੇ ਪਿਛੋਕੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਇੱਕ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ। ਪੰਜਾਬ ਅਧੀਨ ਹੋਣਾ ਚਾਹੀਦਾ ਹੈ।
ਮੰਗਲਵਾਰ ਨੂੰ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਨੇ ਕਿਹਾ, ''ਚੰਡੀਗੜ੍ਹ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਰਿਹਾ ਹੈ... ਸਮੇਂ-ਸਮੇਂ 'ਤੇ ਕੇਂਦਰ ਸਰਕਾਰਾਂ ਨੇ ਚੰਡੀਗੜ੍ਹ 'ਤੇ ਸਾਡੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ(harsimrat kaur says chandigarh emotional issue )। ਹੁਣ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੇਡਰ ਦੇ ਕਰਮਚਾਰੀ ਚੰਡੀਗੜ੍ਹ ਜਾ ਸਕਦੇ ਹਨ।ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸਾਡੇ ਹੱਕ 'ਤੇ ਡਾਕਾ ਹੈ। “ਇਹ ਸਾਡੇ ਲਈ ਇੱਕ ਭਾਵਨਾਤਮਕ ਮੁੱਦਾ ਹੈ,” ਇਸ ਸਭ 'ਤੇ ਸਾਡੇ ਅਧਿਕਾਰ ਨੂੰ ਘਟਾਇਆ ਜਾ ਰਿਹਾ ਹੈ।