ਚੰਡੀਗੜ੍ਹ/ਨਵੀਂ ਦਿੱਲੀ: ਕਾਂਗਰਸ ਵਲੋਂ 12 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਪ੍ਰਸਤਾਵਿਤ ‘ਮਹਿੰਗਾਈ ਹਟਾਓ ਰੈਲੀ’ ਦੇ ਸਬੰਧ ਵਿੱਚ ਹਰਿਆਣਾ ਕਾਂਗਰਸ ਦੇ ਇੰਚਾਰਜ ਵਿਵੇਕ ਬਾਂਸਲ (Vivek Bansal) ਨੇ ਦਿੱਲੀ ਵਿੱਚ ਹਰਿਆਣਾ ਦੇ ਆਗੂਆਂ ਨਾਲ ਮੀਟਿੰਗ (haryana congress meeting) ਕੀਤੀ। ਇਸ ਮੀਟਿੰਗ ਵਿੱਚ ਹਰਿਆਣਾ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਰੈਲੀ ਦੀ ਸਫ਼ਲਤਾ ਲਈ ਸਮੂਹ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ (Kumari Selja) ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਅਤੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ (Bhupinder Hooda) ਵੀ ਪਹੁੰਚੇ।
ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਕਾਂਗਰਸ ਦੇ ਇੰਚਾਰਜ ਵਿਵੇਕ ਬਾਂਸਲ ਦੇ ਨਾਲ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਵਿਧਾਇਕ ਦਲ ਦੇ ਆਗੂ ਭੂਪੇਂਦਰ ਹੁੱਡਾ ਨੇ ਕੀਤੀ। ਮੀਟਿੰਗ ਵਿੱਚ ਹਰਿਆਣਾ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਵਿਧਾਇਕ ਵੀ ਮੌਜੂਦ ਸਨ। ਕਾਂਗਰਸ ਪਾਰਟੀ ਨੇ ਮਹਿੰਗਾਈ ਦੇ ਵਿਰੋਧ ਵਿੱਚ 12 ਦਸੰਬਰ ਨੂੰ ਦਿੱਲੀ ਵਿੱਚ ਵੱਡੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਰੈਲੀ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ :ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇੇਨਜ਼ਰ WHO ਨੇ ਦਿੱਤੀ ਸਖ਼ਤ ਚੇਤਾਵਨੀ
ਵਿਵੇਕ ਬਾਂਸਲ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸ ਮੀਟਿੰਗ ਵਿੱਚ ਭੁਪਿੰਦਰ ਹੁੱਡਾ ਅਤੇ ਕੁਮਾਰੀ ਸ਼ੈਲਜਾ ਦੋਵਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਇਸ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਮਰਥਕਾਂ ਨੂੰ ਸ਼ਾਮਲ ਕਰਨ। ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਮਰਥਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਆਗੂਆਂ ’ਤੇ ਕੋਈ ਦਬਾਅ ਨਹੀਂ ਪਾਇਆ ਗਿਆ। ਅਸੀਂ ਖੁਦ ਇੱਕ ਟੀਚਾ ਮਿੱਥਿਆ ਹੈ, ਮੈਨੂੰ ਉਮੀਦ ਹੈ ਕਿ ਹਰਿਆਣਾ ਤੋਂ ਵੱਡੀ ਗਿਣਤੀ 'ਚ ਲੋਕ ਉਥੇ ਮੌਜੂਦ ਹੋਣਗੇ। ਸੂਤਰਾਂ ਮੁਤਾਬਿਕ ਕਾਂਗਰਸ ਦੀ ਹਰਿਆਣਾ ਇਕਾਈ ਨੇ 60 ਹਜ਼ਾਰ ਸਮਰਥਕ ਲਿਆਉਣ ਦਾ ਟੀਚਾ ਰੱਖਿਆ ਹੈ। ਇਸ ਰੈਲੀ ਵਿੱਚ ਹਰਿਆਣਾ ਤੋਂ ਇਲਾਵਾ ਦਿੱਲੀ ਅਤੇ ਹੋਰ ਗੁਆਂਢੀ ਸੂਬੇ ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਤੋਂ ਵੀ ਲੋਕ ਸ਼ਮੂਲੀਅਤ ਕਰਨ ਜਾ ਰਹੇ ਹਨ।
ਇਸ ਦੌਰਾਨ ਸ਼ੈਲਜਾ ਨੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਸਮਰਥਨ 'ਚ ਹੈ। ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਵੱਲੋਂ ਆਪਣਾ ਅੰਦੋਲਨ ਖਤਮ ਨਾ ਕਰਨ ਦੇ ਸਵਾਲ 'ਤੇ ਸ਼ੈਲਜਾ ਨੇ ਕਿਹਾ ਕਿ ਇਹ ਸਰਕਾਰ ਨੂੰ ਸੋਚਣ ਦੀ ਲੋੜ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਇੰਨੀ ਭਰੋਸੇ ਦੀ ਕਮੀ ਕਿਉਂ ਹੈ।
ਇਹ ਵੀ ਪੜ੍ਹੋ :ਹਿੰਦੂ ਤੋਂ ਬਿਨਾਂ ਭਾਰਤ ਨਹੀਂ ਅਤੇ ਭਾਰਤ ਤੋਂ ਬਿਨਾਂ ਹਿੰਦੂ ਨਹੀਂ: ਭਾਗਵਤ