ਪੰਜਾਬ

punjab

ETV Bharat / bharat

ਕਿਸਾਨ ਜੱਥੇਬੰਦੀਆਂ ਨੇ ਹੱਲ ਨਾ ਮਿਲਣ ਤੇ ਦੁੱਧ ਤੇ ਸੜਕਾਂ ਬੰਦ ਕਰਨ ਦਾ ਲਿਆ ਫ਼ੈਸਲਾ - agricultural laws

ਕਿਸਾਨ ਜੱਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇ ਅੱਜ ਫੈਸਲਾ ਨਾ ਲਿਆ ਗਿਆ ਤਾਂ ਅਸੀਂ ਦਿੱਲੀ ਦੀਆਂ ਸਾਰੀਆਂ ਸੜਕਾਂ ਨੂੰ ਰੋਕ ਦੇਵਾਂਗੇ। ਦੁੱਧ ਅਤੇ ਦਿੱਲੀ ਦਾ ਹੋਰ ਸਮਾਨ ਵੀ ਬੰਦ ਰਹੇਗਾ। ਕਿਸਾਨ ਜੱਥੇਬੰਦੀਆਂ ਨੇ ਇਹ ਵੀ ਕਿਹਾ ਕਿ ਇਹ ਅੰਦੋਲਨ ਸਿਰਫ਼ ਪੰਜਾਬ ਦਾ ਹੀ ਨਹੀਂ ਹੈ।

haryana-farmers-union-will-stop-milk-and-other-services-given-to-delhi
ਕਿਸਾਨ ਜੱਥੇਬੰਦੀਆਂ ਨੇ ਹੱਲ ਨਾ ਮਿਲਣ ਤੇ ਦੁੱਧ ਤੇ ਸੜਕਾਂ ਬੰਦ ਕਰਨ ਦਾ ਲਿਆ ਫ਼ੈਸਲਾ

By

Published : Dec 1, 2020, 5:11 PM IST

ਝੱਜਰ: ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਨੇ ਟੀਕਰੀ ਬਾਰਡਰ ‘ਤੇ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਜੱਥੇਬੰਦੀਆਂ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਪੰਜਾਬ ਦਾ ਬਣਾਉਣਾ ਚਾਹੁੰਦੀ ਹੈ, ਪਰ ਹਰਿਆਣਾ ਦੇ ਹਜ਼ਾਰਾਂ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਲ ਹਨ।

ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਗੱਲਬਾਤ ਕਰਨ ਦੇ ਫੈਸਲੇ ਨੂੰ ਮੰਨਣਗੀਆਂ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸ ਮੀਟਿੰਗ ਵਿੱਚ ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਨੂੰ ਬੁਲਾਇਆ ਜਾਣਾ ਚਾਹੀਦਾ ਸੀ।

ਕਿਸਾਨ ਜੱਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇ ਅੱਜ ਫੈਸਲਾ ਨਾ ਲਿਆ ਗਿਆ ਤਾਂ ਅਸੀਂ ਦਿੱਲੀ ਦੀਆਂ ਸਾਰੀਆਂ ਸੜਕਾਂ ਨੂੰ ਰੋਕ ਦੇਵਾਂਗੇ। ਦੁੱਧ ਅਤੇ ਦਿੱਲੀ ਦਾ ਹੋਰ ਸਮਾਨ ਵੀ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਦੋਲਨ ਤਾਂ ਹੀ ਰੋਕਿਆ ਜਾਵੇਗਾ ਜੇ ਸਰਕਾਰ ਅਤੇ ਐਮਐਸਪੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗਰੰਟੀ ਦਿੱਤੀ ਜਾਵੇ।

ABOUT THE AUTHOR

...view details