ਪੰਜਾਬ

punjab

ETV Bharat / bharat

ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਫਰਲੋ, 13 ਦਿਨ ਬਾਅਦ ਪੰਜਾਬ ’ਚ ਹੈ ਵੋਟਿੰਗ - ਸੀਐੱਮ ਮਨੋਹਰ ਲਾਲ ਖੱਟਰ ਦਾ ਰਾਮ ਰਹੀਮ ’ਤੇ ਬਿਆਨ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ (Ram Rahim gets parole) ਹੈ। ਅਦਾਲਤ ਨੇ ਉਸ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਹੈ।

ਰਾਮ ਰਹੀਮ ਨੂੰ ਵੱਡੀ ਰਾਹਤ
ਰਾਮ ਰਹੀਮ ਨੂੰ ਵੱਡੀ ਰਾਹਤ

By

Published : Feb 7, 2022, 12:11 PM IST

Updated : Feb 7, 2022, 1:47 PM IST

ਚੰਡੀਗੜ੍ਹ: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ (Ram Rahim gets parole) ਹੈ। ਅਦਾਲਤ ਨੇ ਇਸ ਵਾਰ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਦੱਸ ਦਈਏ ਕਿ ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਅਤੇ ਸਾਬਕਾ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੱਖ-ਵੱਖ ਸਜ਼ਾ ਭੁਗਤ ਰਿਹਾ ਹੈ।

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪਿਛਲੇ ਕਈ ਦਿਨਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਆਖਰਕਾਰ ਅੱਜ ਹਰਿਆਣਾ ਸਰਕਾਰ ਨੇ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਦਿੱਤੀ ਹੈ।

ਸੀਐੱਮ ਮਨੋਹਰ ਲਾਲ ਖੱਟਰ ਦਾ ਬਿਆਨ

3 ਸਾਲ ਕੋਈ ਵੀ ਲੈ ਸਕਦਾ ਹੈ ਫਰਲੋ- ਸੀਐੱਮ ਮਨੋਹਰ ਲਾਲ ਖੱਟਰ

ਰਾਮ ਰਹੀਮ ਨੂੰ 21 ਦਿਨ ਦੀ ਫਰਲੋ ਮਿਲਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਮ ਦੀ ਰਹੀਮ ਦੀ ਫਰਲੋ ਤੇ ਕਿਹਾ ਕਿ ਇਸਦਾ ਚੋਣਾਂ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਪ੍ਰਸ਼ਾਸ਼ਨਿਕ ਪ੍ਰਕ੍ਰਿਰਿਆ ਦੇ ਤਹਿਤ ਹੋਇਆ ਹੈ। 3 ਸਾਲ ਬਾਅਦ ਕੋਈ ਵੀ ਕੈਦੀ ਫਰਲੋ ਲੈ ਸਕਦਾ ਹੈ।

ਗੁਰਮੀਤ ਰਾਮ ਰਹੀਮ ਦੀ ਪੈਰੋਲ ਬਾਰੇ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਵੀ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਰਾਮ ਰਹੀਮ ਵੀ ਜੇਲ੍ਹ ਦਾ ਕੈਦੀ ਹੈ ਅਤੇ ਉਸ ਨੂੰ ਵੀ ਬਾਕੀ ਕੈਦੀਆਂ ਵਾਂਗ ਪੈਰੋਲ ਲੈਣ ਦਾ ਮੌਲਿਕ ਅਧਿਕਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਲ 'ਚ ਸੁਰੱਖਿਆ ਪ੍ਰਦਾਨ ਕਰਨਾ ਜੇਲ ਪ੍ਰਸ਼ਾਸਨ ਦਾ ਕੰਮ ਹੈ ਅਤੇ ਪੈਰੋਲ 'ਤੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸੁਰੱਖਿਆ ਪ੍ਰਦਾਨ ਕਰਨਾ ਗ੍ਰਹਿ ਮੰਤਰਾਲੇ ਦਾ ਕੰਮ ਹੈ।

ਇੰਨਾ ਹੀ ਨਹੀਂ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕਾਨੂੰਨ ਦੇ ਮੁਤਾਬਕ ਰਾਮ ਰਹੀਮ ਦੀ ਪੈਰੋਲ 'ਤੇ ਡਿਵੀਜ਼ਨਲ ਕਮਿਸ਼ਨਰ ਹੀ ਫੈਸਲਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਪੈਰੋਲ ਦੇਣ ਦੇ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਕੋਈ ਭੂਮਿਕਾ ਨਹੀਂ ਹੈ। ਇਸ ਲਈ ਜੇਲ੍ਹ ਵਿੱਚ ਰਾਮ ਰਹੀਮ ਦੀ ਸੁਰੱਖਿਆ ਕਰਨਾ ਜੇਲ੍ਹ ਪ੍ਰਸ਼ਾਸਨ ਦਾ ਕੰਮ ਹੈ ਅਤੇ ਜੇਲ੍ਹ ਦੇ ਬਾਹਰ ਉਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ।

ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਨੂੰ ਮਈ 2021 ਵਿੱਚ 48 ਘੰਟਿਆਂ ਲਈ ਪੈਰੋਲ ਮਿਲੀ ਸੀ। ਉਸ ਸਮੇਂ ਗੁਰਮੀਤ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਲਿਜਾਇਆ ਗਿਆ ਸੀ। ਜਿੱਥੇ ਉਹ ਆਪਣੀ ਮਾਂ ਨੂੰ ਮਿਲਿਆ। ਇਸ ਤੋਂ ਬਾਅਦ ਉਸ ਨੂੰ ਵਾਪਸ ਸੁਨਾਰੀਆ ਜੇਲ੍ਹ ਲਿਆਂਦਾ ਗਿਆ ਸੀ।

ਕਾਬਿਲੇਗੌਰ ਹੈ ਕਿ ਗੁਰਮੀਤ ਰਾਮ ਰਹੀਮ ਅਗਸਤ 2017 ਤੋਂ ਸੁਨਾਰੀਆ ਜੇਲ੍ਹ ਵਿੱਚ ਸਥਾਈ ਸਜ਼ਾ ਭੁਗਤ ਰਿਹਾ ਹੈ, ਗੁਰਮੀਤ ਰਾਮ ਰਹੀਮ ਨੂੰ ਇੱਕ ਦੋਸ਼ੀ ਵਿਅਕਤੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਹੋਈ ਸੀ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਅਤੇ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਇਹ ਵੀ ਪੜੋ:ਜੰਮੂ-ਕਸ਼ਮੀਰ: ਗੁਲਮਰਗ ’ਚ ਖੁੱਲ੍ਹਿਆ 'ਵਿਸ਼ਵ ਦਾ ਸਭ ਤੋਂ ਵੱਡਾ' ਇਗਲੂ ਕੈਫੇ

Last Updated : Feb 7, 2022, 1:47 PM IST

ABOUT THE AUTHOR

...view details