ਪੰਜਾਬ

punjab

ETV Bharat / bharat

ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਸਿਹਤ, ਚੰਡੀਗੜ੍ਹ PGI 'ਚ ਕੀਤਾ ਗਿਆ ਭਰਤੀ - ਗਾਇਕ ਬੀ ਪਾਰਕ

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (anil vij) ਨੂੰ ਚੰਡੀਗੜ੍ਹ ਪੀਜੀਆਈ (chandigarh PGI) ਵਿੱਚ ਭਰਤੀ ਕਰਵਾਇਆ ਗਿਆ ਹੈ। ਅਨਿਲ ਵਿਜ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਵੀ ਬਹੁਤ ਘੱਟ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੰਬਾਲਾ ਸਥਿਤ ਉਨ੍ਹਾਂ ਦੇ ਘਰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਸੀ।

ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਸਿਹਤ, ਚੰਡੀਗੜ੍ਹ PGI 'ਚ ਕੀਤਾ ਗਿਆ ਭਰਤੀ
ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਸਿਹਤ, ਚੰਡੀਗੜ੍ਹ PGI 'ਚ ਕੀਤਾ ਗਿਆ ਭਰਤੀ

By

Published : Aug 22, 2021, 8:04 PM IST

Updated : Aug 22, 2021, 9:03 PM IST

ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ(anil vij) ਦੀ ਸਿਹਤ ਵਿਗੜਦੀ ਜਾ ਰਹੀ ਹੈ। ਹੁਣ ਉਨ੍ਹਾਂ ਦੇ ਆਕਸੀਜਨ ਦਾ ਪੱਧਰ ਡਿੱਗਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ (chandigarh PGI) ਵਿੱਚ ਦਾਖਲ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਜਦੋਂ ਅਨਿਲ ਵਿਜ ਦੀ ਸਿਹਤ ਅਚਾਨਕ ਖਰਾਬ ਹੋ ਗਈ ਸੀ ਤਾਂ ਉਨ੍ਹਾਂ ਨੂੰ ਅੰਬਾਲਾ ਸਥਿਤ ਉਨ੍ਹਾਂ ਦੇ ਘਰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਵੀ ਘੱਟ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ(haryana monsoon session) ਵੀ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ ਹੈ। ਅਨਿਲ ਵਿਜ ਅਚਾਨਕ ਖਰਾਬ ਸਿਹਤ ਕਾਰਨ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਵੀ ਹਿੱਸਾ ਨਹੀਂ ਲੈ ਸਕੇ। ਇਸ ਦੇ ਨਾਲ ਹੀ ਅੰਬਾਲਾ ਵਿੱਚ ਸ਼ਨੀਵਾਰ ਨੂੰ ਹੋਣ ਵਾਲਾ ਉਨ੍ਹਾਂ ਦਾ ਜਨਤਾ ਦਰਬਾਰ ਵੀ ਰੱਦ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਆਕਸੀਜਨ ਦਾ ਪੱਧਰ ਡਿੱਗਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ। ਆਕਸੀਜਨ ਦਾ ਪੱਧਰ ਘੱਟ ਸੀ, ਇਸ ਲਈ ਪੀਜੀਆਈ ਲਿਆਂਦਾ ਗਿਆ ਹੈ।

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਨਿਲ ਵਿਜ ਹਰਿਆਣਾ ਵਿੱਚ ਕੋਰੋਨਾ ਵੈਕਸੀਨ ਦੇ ਟ੍ਰਾਇਲ ਵਿੱਚ ਟੀਕਾ ਲਗਵਾਉਣ ਵਾਲੇ ਪਹਿਲੇ ਲੋਕਾਂ ਵਿੱਚੋਂ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਰੋਨਾ ਵੀ ਹੋ ਗਿਆ ਸੀ। ਇਸ ਤੋਂ ਬਾਅਦ ਹਰਿਆਣਾ ਦੇ ਸਿਹਤ ਮੰਤਰੀ ਵਿਜ ਨੇ ਕੋਰੋਨਾ ਨੂੰ ਮਾਤ ਦਿੱਤੀ ਅਤੇ ਕੰਮ 'ਤੇ ਪਰਤ ਆਏ ਸੀ।

ਹਾਲ ਹੀ ਦੇ ਦਿਨਾਂ ਵਿੱਚ, ਉਹ ਕਾਫ਼ੀ ਸਰਗਰਮ ਦਿਖਾਈ ਦਿਖਾਈ ਦੇ ਰਹੇ ਸੀ। ਕੁਝ ਦਿਨ ਪਹਿਲਾਂ ਨੀਰਜ ਚੋਪੜਾ(neeraj chopra) ਦੇ ਗੋਲਡ ਮੈਡਲ ਜਿੱਤਣ ਤੋਂ ਬਾਅਦ ਅਨਿਲ ਵਿਜ ਦੇ ਡਾਂਸ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ।

ਬੁੱਧਵਾਰ ਨੂੰ ਅਨਿਲ ਵਿਜ ਦੇ ਡਾਂਸ ਗਾਣੇ ਦਾ ਇੱਕ ਹੋਰ ਵੀਡੀਓ (anil vij dance video) ਸਾਹਮਣੇ ਆਇਆ ਸੀ। ਜਿਸ ਨੂੰ ਮੰਤਰੀ ਅਨਿਲ ਵਿਜ ਨੇ ਖੁਦ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝਾ ਕੀਤਾ ਸੀ। ਇਸ ਵੀਡੀਓ ਵਿੱਚ ਅਨਿਲ ਵਿਜ ਦੇ ਨਾਲ ਗਾਇਕ ਬੀ ਪਾਰਕ (B PRAAK) ਵੀ ਨਜ਼ਰ ਆ ਰਹੇ ਸਨ। ਦੋਵੇਂ ਕੇਸਰੀ ਫਿਲਮ ਦਾ ਗੀਤ 'ਤੇਰੀ ਮਿੱਟੀ' ਗਾ ਰਹੇ ਸਨ ਅਤੇ ਇਕੱਠੇ ਡਾਂਸ ਵੀ ਕਰ ਰਹੇ ਸਨ। ਇਸ ਵੀਡੀਓ ਵਿੱਚ ਦੋਵਾਂ ਦੀ ਜੁਗਲਬੰਦੀ ਦੇਖਣ ਯੋਗ ਸੀ।

ਇਹ ਵੀ ਪੜ੍ਹੋ:ਅਫਗਾਨਿਸਤਾਨ ਦੇ ਹਾਲਾਤ ਦੱਸਦੇ, ਕਿਉਂ ਜਰੂਰੀ ਹੈ CAA:ਰਰਦੀਪ ਪੁਰੀ

Last Updated : Aug 22, 2021, 9:03 PM IST

ABOUT THE AUTHOR

...view details