ਚੰਡੀਗੜ੍ਹ/ਬਾੜਮੇਰ:ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਹਰਿਆਣਾ ਪੁਲਿਸ ਨੇ ਰਾਜਸਥਾਨ ਦੇ ਬਾੜਮੇਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਕੁਲਦੀਪ ਬਿਸ਼ਨੋਈ ਨੂੰ ਵਟਸਐਪ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁਲਜ਼ਮ ਦੀ ਪਛਾਣ ਕੰਵਾਰਾ ਰਾਮ ਵਜੋਂ ਹੋਈ ਹੈ, ਜੋ ਬਾੜਮੇਰ ਦੇ ਗੁਡਾਮਲਾਨੀ ਇਲਾਕੇ ਦਾ ਰਹਿਣ ਵਾਲਾ ਹੈ।
ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੁਲਦੀਪ ਬਿਸ਼ਨੋਈ ਨੇ ਟਵੀਟ ਕਰਕੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਅਤੇ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਧੰਨਵਾਦ ਕੀਤਾ ਹੈ। ਇਸ ਤੋਂ ਇਲਾਵਾ ਕੁਲਦੀਪ ਬਿਸ਼ਨੋਈ ਨੇ ਹਰਿਆਣਾ ਪੁਲਿਸ ਅਤੇ ਰਾਜਸਥਾਨ ਪੁਲਿਸ ਦਾ ਵੀ ਧੰਨਵਾਦ ਕੀਤਾ ਹੈ। ਹਰਿਆਣਾ ਪੁਲਿਸ ਨੇ ਬਿਸ਼ਨੋਈ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਕੀ ਹੈ ਮਾਮਲਾ- ਦੱਸ ਦੇਈਏ ਕਿ ਮੰਗਲਵਾਰ ਨੂੰ ਕਰੀਬ ਦੋ ਵਜੇ ਵਿਧਾਇਕ ਕੁਲਦੀਪ ਬਿਸ਼ਨੋਈ ਦੇ ਮੋਬਾਇਲ 'ਤੇ ਇਕ ਮੈਸੇਜ (Kuldeep Bishnoi gets threat message) ਆਇਆ ਸੀ। ਜਿਸ ਵਿੱਚ ਲਿਖਿਆ ਹੈ ਕਿ ਹੇ ਕੁਲਦੀਪ ਤੇਰੇ ਕਾਰਨ ਸਾਰਾ ਸਮਾਜ ਬਦਨਾਮ ਹੋ ਰਿਹਾ ਹੈ। ਸਮਾਂ ਪਾ ਕੇ ਸੁਧਾਰ ਕਰੋ ਨਹੀਂ ਤਾਂ ਮੂਸੇਵਾਲਾ ਨਾਲ ਜੋ ਹੋਇਆ ਉਹ ਤੁਹਾਡੇ ਨਾਲ ਹੋਵੇਗਾ। ਇਸ ਮਾਮਲੇ ਵਿੱਚ ਕੁਲਦੀਪ ਬਿਸ਼ਨੋਈ ਵੱਲੋਂ ਆਦਮਪੁਰ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਸੀ। ਜਿਸ 'ਤੇ ਕਾਰਵਾਈ ਕਰਦੇ ਹੋਏ ਹਰਿਆਣਾ ਪੁਲਿਸ ਨੇ ਬੁੱਧਵਾਰ ਨੂੰ ਰਾਜਸਥਾਨ ਤੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਰਾਗੇਸ਼ਵਰੀ ਥਾਣੇ ਦੇ ਅਧਿਕਾਰੀ ਓਮਪ੍ਰਕਾਸ਼ ਵਿਸ਼ਨੋਈ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਸਦਰ ਖੇਤਰ ਦੇ ਕੰਵਾ ਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ।