ਚੰਡੀਗੜ੍ਹ: ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ 'ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਸੁਣਵਾਈ ਹੋਈ। ਸੰਦੀਪ ਸਿੰਘ ਨੂੰ ਅੱਜ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਇਸ ਮਾਮਲੇ ਵਿੱਚ ਜੂਨੀਅਰ ਮਹਿਲਾ ਕੋਚ ਦੇ ਵਕੀਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਮੰਤਰੀ ਵੱਲੋਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਨਹੀਂ ਦਿੱਤੀ ਗਈ ਹੈ।
14 ਸਤੰਬਰ ਨੂੰ ਹੋਵੇਗੀ ਸੁਣਵਾਈ:ਦਰਅਸਲ, ਜੂਨੀਅਰ ਮਹਿਲਾ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਮੁਲਜ਼ਮ ਸੰਦੀਪ ਸਿੰਘ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਉਪਲਬਧ ਨਹੀਂ ਕਰਵਾਈ ਗਈ ਸੀ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਇਸ ਨੂੰ ਮੁਹੱਈਆ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਕਾਪੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਅਜਿਹੇ 'ਚ ਅਦਾਲਤ ਨੇ ਮਾਮਲੇ ਦੀ ਸੁਣਵਾਈ 14 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।