ਚੰਡੀਗੜ੍ਹ: ਜੇਲ੍ਹ ਵਿੱਚ ਬੰਦ ਡੇਰਾ ਸੱਚਾਸੌਦਾ ਮੁਖੀ ਰਾਮ ਰਹੀਮ (Dera chief Gurmeet Ram Rahim) ਅਸਲੀ ਹੈ ਜਾਂ ਨਕਲੀ, ਇਸ ਮਾਮਲੇ ਵਿੱਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਇਸ ਨੂੰ ਲੈਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ ਦੇ ਹਾਵ-ਭਾਵ ਅਸਲੀ ਰਾਮ ਰਹੀਮ ਵਰਗੇ ਨਹੀਂ ਇਸਦੇ ਲਈ ਉਨ੍ਹਾਂ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court)'ਚ ਦਾਇਰ ਇਸ ਅਜੀਬ ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਰੋਹਤਕ ਜੇਲ 'ਚ ਬੰਦ ਗੁਰਮੀਤ ਰਾਮ ਰਹੀਮ ਨਕਲੀ ਹੈ। ਉਹ ਅਸਲੀ ਗੁਰਮੀਤ ਸਿੰਘ ਰਾਮ ਰਹੀਮ ਨਹੀਂ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਸਲੀ ਰਾਮ ਰਹੀਮ ਨੂੰ ਅਗਵਾ ਕੀਤਾ ਗਿਆ ਹੈ। ਹਾਈ ਕੋਰਟ ਸੋਮਵਾਰ ਯਾਨੀ ਅੱਜ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਇਹ ਪਟੀਸ਼ਨ ਚੰਡੀਗੜ੍ਹ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਅਤੇ ਡੇਰੇ ਦੇ ਕਰੀਬ ਇੱਕ ਦਰਜਨ ਪੈਰੋਕਾਰਾਂ ਵੱਲੋਂ ਹਾਈ ਕੋਰਟ ਵਿੱਚ ਦਾਇਰ ਕਰਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਡੇਰੇ ਦੀ ਗੱਦੀ ਹਾਸਲ ਕਰਨ ਲਈ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਕੇ ਮਾਰ ਦਿੱਤਾ ਗਿਆ ਹੈ ਜਾਂ ਫਿਰ ਮਾਰ ਦਿੱਤਾ ਜਾਵੇਗਾ। ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਿਆਣਾ ਸਰਕਾਰ, ਹਨੀਪ੍ਰੀਤ ਅਤੇ ਸਿਰਸਾ ਡੇਰਾ ਪ੍ਰਬੰਧਕ ਪੀਆਰ ਨੈਨ ਨੂੰ ਜਵਾਬਦੇਹ ਬਣਾਇਆ ਗਿਆ ਹੈ।