ਨਵੀਂ ਦਿੱਲੀ:ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਮੁਲਜ਼ਮ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਹੇਠਲੀ ਅਦਾਲਤ ਵਿੱਚ ਲਗਾਈ ਗਈ ਜ਼ਮਾਨਤ ਅਰਜ਼ੀ ਉੱਤੇ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਮਨੀਸ਼ ਸਿਸੋਦੀਆ ਫਿਲਹਾਲ ਸੀਬੀਆਈ ਰਿਮਾਂਡ 'ਤੇ ਹਨ, ਜੋ ਕਿ ਸ਼ਨੀਵਾਰ ਨੂੰ ਖਤਮ ਹੋ ਰਿਹਾ ਹੈ। ਰਿਮਾਂਡ ਖ਼ਤਮ ਹੋਣ ਤੋਂ ਪਹਿਲਾਂ ਹੀ ਬੀਤੇ ਦਿਨ ਮਨੀਸ਼ ਸਿਸੋਦੀਆ ਰਾਉਸ ਐਵੇਨਿਊ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦੇ ਚੁੱਕੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਦੋਵੇਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੁੱਲ 10 ਗ੍ਰਿਫਤਾਰੀਆਂ ਕੀਤੀਆਂ ਹਨ ਜਦਕਿ ਸੀਬੀਆਈ ਨੇ 4 ਗ੍ਰਿਫਤਾਰੀਆਂ ਕੀਤੀਆਂ ਹਨ।
ਇਹ ਵੀ ਪੜੋ:Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਐਤਵਾਰ ਨੂੰ ਹੋਈ ਸੀ ਗ੍ਰਿਫ਼ਤਾਰੀ:ਦੱਸ ਦਈਏ ਕਿ ਬੀਤੇ ਐਤਵਾਰ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਰੌਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ 5 ਦਿਨਾਂ ਲਈ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਸੀ। ਸਿਸੋਦੀਆ ਦੀ ਤਰਫੋਂ ਤਿੰਨ ਸੀਨੀਅਰ ਵਕੀਲਾਂ ਨੇ ਆਪਣਾ ਪੱਖ ਪੇਸ਼ ਕੀਤਾ। ਹਾਲਾਂਕਿ ਸੀਬੀਆਈ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ 5 ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ ਸੀ। ਸਿਸੋਦੀਆ ਦੀ ਤਰਫੋਂ ਸ਼ੁੱਕਰਵਾਰ ਨੂੰ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਹੈ, ਹਾਲਾਂਕਿ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੱਕ ਇਸ ਜ਼ਮਾਨਤ ਅਰਜ਼ੀ 'ਤੇ ਕੋਈ ਬਹਿਸ ਨਹੀਂ ਹੋਵੇਗੀ। ਦੱਸ ਦਈਏ ਕਿ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਵੀ ਦਿੱਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਅਰਜ਼ੀ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਜਾਂ ਲੋਅਰ ਕੋਰਟ ਜਾਣ ਦਾ ਨਿਰਦੇਸ਼ ਦਿੱਤਾ ਸੀ।
28 ਫਰਵਰੀ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ:ਸੁਪਰੀਮ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੇ 28 ਫਰਵਰੀ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਸੀਬੀਆਈ ਨੇ 27 ਫਰਵਰੀ ਨੂੰ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ‘ਆਪ’ ਆਗੂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਅਪਰਾਧਿਕ ਸਾਜ਼ਿਸ਼ ਰਚਣ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਸੀਬੀਆਈ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ। 17 ਅਗਸਤ 2022 ਨੂੰ ਸਿਸੋਦੀਆ ਦੇ ਘਰ, ਦਫ਼ਤਰ ਅਤੇ ਪਿੰਡ 'ਤੇ ਵੀ ਛਾਪੇਮਾਰੀ ਕੀਤੀ ਗਈ ਸੀ।
ਕੀ ਹੈ ਮਾਮਲਾ: ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਉਪ ਰਾਜਪਾਲ ਦੀ ਸ਼ਿਕਾਇਤ 'ਤੇ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ 'ਚ ਮਨੀਸ਼ ਸਿਸੋਦੀਆ ਸਮੇਤ ਕੁੱਲ 15 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਇਸ ਮਾਮਲੇ 'ਚ ਮਾਮਲਾ ਦਰਜ ਕੀਤਾ ਹੈ, ਜਿਸ 'ਚ ਹੁਣ ਤੱਕ 9 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਸੀਬੀਆਈ ਨੇ ਇਸ ਮਾਮਲੇ ਵਿੱਚ 4 ਗ੍ਰਿਫ਼ਤਾਰੀਆਂ ਕੀਤੀਆਂ ਹਨ। ਦੋਵਾਂ ਏਜੰਸੀਆਂ ਨੇ ਅਦਾਲਤ ਵਿੱਚ ਆਪਣੀ-ਆਪਣੀ ਮੁਢਲੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।
ਅਦਾਲਤ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਇਸ ਮਾਮਲੇ ਵਿੱਚ ਪੀਆਰ ਕੰਪਨੀ ਚਲਾਉਣ ਵਾਲੇ ਵਿਜੇ ਨਾਇਰ, ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ, ਚਾਰਟਰਡ ਅਕਾਊਂਟੈਂਟ ਬੁਚੀ ਬਾਬੂ, ਕਾਰੋਬਾਰੀ ਗੌਤਮ ਮਲਹੋਤਰਾ, ਅਭਿਸ਼ੇਕ ਬੋਇਨਾਪੱਲੀ, ਵਿਨੈ ਬਾਬੂ, ਸ਼ਰਤ ਰੈੱਡੀ ਅਤੇ ਅਮਿਤ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜੇਸ਼ ਜੋਸ਼ੀ ਦੇ ਪੁੱਤਰ ਰਾਘਵ ਮਗੁੰਟਾ ਅਤੇ ਸ਼੍ਰੀਨਿਵਾਸਲੁ ਰੈੱਡੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜੋ:Coronavirus Update: ਪੰਜਾਬ ਵਿੱਚ ਕੋਰੋਨਾ ਦੇ 4 ਨਵੇਂ ਮਾਮਲੇ ਜਦਕਿ ਦੇਸ਼ ਭਰ ਵਿੱਚੋਂ 283 ਕੇਸ ਆਏ ਸਾਹਮਣੇ